ਲੋਹੀਆਂ ਖਾਸ, (ਮਨਜੀਤ)- ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅਤੇ ਬੀਤੀ ਸ਼ਾਮ ਮਕਸੂਦਾਂ ਥਾਣੇ ਵਿਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਲੋਹੀਆਂ ਪੁਲਸ ਅਲਰਟ ਦਿਖਾਈ ਦਿੱਤੀ, ਜਿਸ ਕਾਰਨ ਦਿਲਬਾਗ ਸਿੰਘ ਡੀ. ਐੱਸ. ਪੀ. ਸ਼ਾਹਕੋਟ ਅਤੇ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਐੱਸ. ਐੱਚ. ਓ. ਦੀ ਦੇਖ-ਰੇਖ ਹੇਠ ਸ਼ਹਿਰ ਦੇ ਮੇਨ ਐਂਟਰੀ ਗੇਟ ਟੀ ਪੁਆਇੰਟ ’ਤੇ ਦੇਰ ਰਾਤ ਤੱਕ ਦੋ ਅਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਦਿਲਬਾਗ ਸਿੰਘ ਡੀ. ਐੱਸ. ਪੀ. ਸ਼ਾਹਕੋਟ ਨੇ ਕਿਹਾ ਕਿ ਇਲਾਕੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਸਥਾਨਕ ਸ਼ਹਿਰ ਅਤੇ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।
ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ਦੀ ਸੁੰਦਰਤਾ ਨੂੰ ਲੱਗਿਆ ਗ੍ਰਹਿਣ
NEXT STORY