ਔੜ/ਚੱਕਦਾਨਾ (ਛਿੰਜੀ ਲੜੋਆ)-ਪੰਜਾਬ ਪੁਲਸ ਦੇ ਇੰਸਪੈਕਟਰ ਅਸ਼ੋਕ ਕੁਮਾਰ ਜੋ ਪੁਲਸ ਥਾਣਾ ਔੜ ਵਿਖੇ ਐੱਸ. ਐੱਚ. ਓ. ਦਾ ਅਹੁਦਾ ਸੰਭਾਲਦੇ ਹੀ ਹਰਕਤ ਵਿਚ ਆਏ ਦਿਖਾਈ ਦੇ ਰਹੇ ਹਨ, ਜਿਨ੍ਹਾਂ ਵੱਲੋਂ ਅਜੇ ਇਕ ਦਿਨ ਪਹਿਲਾਂ ਹੀ ਇਕ ਪ੍ਰੈੱਸ ਮੀਟਿੰਗ ਰਾਹੀਂ ਸਮਾਜ ਵਿਰੋਧੀਆਂ ਅਨਸਰਾਂ ਨੂੰ ਤਾੜਨਾ ਕੀਤੀ ਸੀ ਕਿ ਉਹ ਆਪਣੇ ਆਪ ਹੀ ਬਾਜ਼ ਆ ਜਾਣ ਨਹੀਂ ਤਾਂ ਪੁਲਸ ਆਪਣੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
ਇਸੇ ਲੜੀ ਤਹਿਤ ਉਨ੍ਹਾਂ ਨੇ ਅੱਜ ਇਲਾਕਾ ਔੜ ਦੇ ਵੱਖ-ਵੱਖ ਖੇਤਰਾਂ ਵਿਚ ਜਿੱਥੇ ਨਸ਼ਾ ਸਮੱਗਲਰਾਂ ਅਤੇ ਹੋਰ ਸ਼ਰਾਰਤੀ ਅਨਸਰਾਂ ਦੀ ਵੱਖ-ਵੱਖ ਤਰੀਕਿਆਂ ਨਾਲ ਭਾਲ ਕੀਤੀ, ਉਸ ਦੇ ਨਾਲ ਹੀ ਉਹ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਦੁਆਲੇ ਵੀ ਹੋਏ ਵਿਖਾਈ ਦਿੱਤੇ। ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ’ਤੇ ਕਾਰਵਾਈ ਕਰਨ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਕਾਰਵਾਈ ਸਿਰਫ਼ ਸ਼ੁਰੂਆਤੀ ਚਿਤਾਵਨੀ ਹੈ ਜੇ ਫਿਰ ਵੀ ਕੋਈ ਅਸਰ ਨਾ ਹੋਇਆ ਤਾਂ ਪਟਾਕੇ ਵਜਾਉਣ ਵਾਲੇ ਮੋਟਰਸਾਈਕਲਾਂ ਨੂੰ ਬਾਊਂਡ ਕੀਤਾ ਜਾਵੇਗਾ। ਉਨ੍ਹਾਂ ਟਰੈਕਟਰਾਂ ਤੇ ਉੱਚੀ ਆਵਾਜ਼ ਵਿਚ ਸਪੀਕਰ ਵਜਾਉਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਵਜ੍ਹਾ ਕਾਰਨ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ, ਜਿਸ ਕਰਕੇ ਉਹ ਟਰੈਕਟਰਾਂ ਤੋਂ ਉੱਚੀ ਆਵਾਜ਼ ਵਿਚ ਗੀਤ ਨਾ ਵਜਾਉਣ।
ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਆਖਿਆ ਕਿ ਇਸ ਦੇਸ਼ ਵਿਚ ਆਜ਼ਾਦੀ ਹਰ ਇਕ ਵਿਅਕਤੀ ਨੂੰ ਹੈ ਪਰ ਕਿਸੇ ਵਿਅਕਤੀ ਨੂੰ ਵੀ ਦੂਜੇ ਵਿਅਕਤੀ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਕੁਝ ਕੁ ਸ਼ਰਾਰਤੀ ਲੋਕਾਂ ਵੱਲੋਂ ਮੋਟਰਸਾਈਕਲਾਂ ਤੋਂ ਪਟਾਕੇ ਵਜਾ ਕੇ ਜਾਂ ਟਰੈਕਟਰਾਂ ਤੇ ਉੱਚੀ ਆਵਾਜ਼ ਵਿਚ ਸਪੀਕਰ ਵਜਾਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਇਲਾਕੇ ਵਿਚ ਜਲਦੀ ਹੀ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਕੁਝ ਲੋਕਾਂ ਕਰਕੇ ਸਾਰੇ ਸਮਾਜ ਦੀ ਸ਼ਾਂਤੀ ਭੰਗ ਨਾ ਹੋਵੇ।
ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਜੂਡੀਸ਼ੀਅਲ ਹਿਰਾਸਤ 'ਚ ਭੇਜਿਆ
ਨਾਮਜ਼ਦਗੀਆਂ ਵਾਪਸ ਲੈਣ ਮਗਰੋਂ ਪੰਚਾਇਤ ਸੰਮਤੀ ਲਈ 56 ਉਮੀਦਵਾਰ ਮੈਦਾਨ ’ਚ
NEXT STORY