ਜਲੰਧਰ (ਮਹੇਸ਼) : ਸ਼ੁੱਕਰਵਾਰ ਨੂੰ ਦੇਰ ਸ਼ਾਮ ਜੰਡਿਆਲਾ 'ਚ ਪੈਟਰੋਲ ਪੰਪ (ਬਾਲਾਜੀ ਫਿਲਿੰਗ ਸਟੇਸ਼ਨ) ’ਤੇ ਹੋਈ ਲੁੱਟ ਦੀ ਵਾਰਦਾਤ ਨੂੰ ਥਾਣਾ ਸਦਰ ਦੀ ਪੁਲਸ ਚੌਕੀ ਜੰਡਿਆਲਾ ਨੇ ਟ੍ਰੇਸ ਕਰਦਿਆਂ ਕੁਝ ਹੀ ਘੰਟਿਆਂ ਵਿਚ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਏ ਲੁਟੇਰੇ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਏ. ਸੀ. ਪੀ. ਜਲੰਧਰ ਕੈਂਟ ਬਬਨਦੀਪ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਸਦਰ ਅਜਾਇਬ ਸਿੰਘ ਔਜਲਾ ਦੀ ਅਗਵਾਈ 'ਚ ਜੰਡਿਆਲਾ ਪੁਲਸ ਚੌਕੀ ਦੇ ਮੁਖੀ ਮਹਿੰਦਰ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤੇ ਉਕਤ ਲੁਟੇਰੇ ਦੀ ਪਛਾਣ ਕਮਲਜੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਾਲਾ ਅਫਗਾਨਾ ਥਾਣਾ ਫਤਿਹਗੜ੍ਹ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮ ਦੇ ਕਬਜ਼ੇ 'ਚੋਂ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਮੋਟਰਸਾਈਕਲ (ਨੰਬਰ ਪੀ ਬੀ 08 ਈ ਡੀ 7286), ਇਕ ਰਿਵਾਲਵਰ, 5 ਜ਼ਿੰਦਾ ਕਾਰਤੂਸ, 3500 ਰੁਪਏ ਦੀ ਨਕਦੀ ਅਤੇ ਲੁੱਟ ਦੇ ਪੈਸਿਆਂ ਨਾਲ ਖਰੀਦਿਆ ਮੋਬਾਇਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : J&K: ਕਿਸ਼ਤਵਾੜ ਦੇ ਹਾਈਡਰੋ ਪਾਵਰ ਪ੍ਰੋਜੈਕਟ 'ਚ ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ, ਕਈ ਜ਼ਖਮੀ
ਕਮਲਜੀਤ ਪਹਿਲਾਂ ਵੀ ਕਈ ਵਾਰ ਜੇਲ੍ਹ ਜਾ ਚੁੱਕਾ ਹੈ। ਗ੍ਰਿਫ਼ਤਾਰ ਲੁਟੇਰੇ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਪੰਪ ਦੇ ਮਾਲਕ ਸੁਰਿੰਦਰ ਕੁਮਾਰ ਵਾਸੀ ਜਲੰਧਰ ਕੈਂਟ ਦੇ ਬੇਟੇ ਅਰਸ਼ ਕੁਮਾਰ ਕੋਲੋਂ ਰਿਵਾਲਵਰ ਦੀ ਨੋਕ ’ਤੇ 16 ਹਜ਼ਾਰ ਰੁਪਏ ਖੋਹ ਲਏ ਸਨ, ਜਿਸ ਤੋਂ ਬਾਅਦ ਥਾਣਾ ਸਦਰ 'ਚ ਅਰਸ਼ ਕੁਮਾਰ ਦੇ ਬਿਆਨਾਂ ’ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਖ਼ਿਲਾਫ਼ 379-ਬੀ, 427 ਅਤੇ ਆਰਮਜ਼ ਐਕਟ ਤਹਿਤ 181 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਯੂਰਪ 'ਚ ਅੱਜ ਤੋਂ ਸਰਦੀਆਂ ਦਾ ਸਮਾਂ ਹੋਵੇਗਾ ਤਬਦੀਲ, ਭਾਰਤ ਨਾਲੋਂ ਪਵੇਗਾ ਸਾਢੇ 4 ਘੰਟੇ ਦਾ ਫ਼ਰਕ
ਸ਼ਨੀਵਾਰ ਜੰਡਿਆਲਾ ਚੌਕੀ ਦੇ ਮੁਖੀ ਮਹਿੰਦਰ ਸਿੰਘ ਨੇ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ, ਏ. ਡੀ. ਸੀ. ਪੀ. ਸਿਟੀ-2 ਆਦਿੱਤਿਆ, ਏ. ਸੀ. ਪੀ. ਜਲੰਧਰ ਕੈਂਟ ਬਬਨਦੀਪ ਸਿੰਘ ਅਤੇ ਇੰਸਪੈਕਟਰ ਅਜਾਇਬ ਸਿੰਘ ਔਜਲਾ ਐੱਸ. ਐੱਚ. ਓ. ਸਦਰ ਦੀਆਂ ਗਾਈਡਲਾਈਨਜ਼ ’ਤੇ ਕੰਮ ਕਰਦਿਆਂ ਲੁਟੇਰੇ ਕਮਲਜੀਤ ਸਿੰਘ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕਰ ਲਈ। ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਚੋਰੀ ਅਤੇ ਲੁੱਟ-ਖੋਹ ਦੀਆਂ ਹੋਰ ਵਾਰਦਾਤਾਂ ਨੂੰ ਵੀ ਟ੍ਰੇਸ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਕਮਲਜੀਤ ਸਿੰਘ ਖ਼ਿਲਾਫ਼ ਥਾਣਾ ਫਤਿਹਗੜ੍ਹ ਚੂੜੀਆਂ ਸਮੇਤ ਕਈ ਥਾਣਿਆਂ ਵਿਚ ਲੁੱਟ-ਖੋਹ ਦੇ ਲਗਭਗ ਅੱਧੀ ਦਰਜਨ ਮਾਮਲੇ ਦਰਜ ਹਨ, ਜਿਨ੍ਹਾਂ 'ਚੋਂ ਇਕ ਮਾਮਲਾ ਆਈ. ਪੀ. ਸੀ. ਦੀ ਧਾਰਾ 302 ਦਾ ਵੀ ਸ਼ਾਮਲ ਹੈ।
ਮਾਰੇ ਗਏ ਲੁਟੇਰੇ ਜਗਰੂਪ ਦਾ ਅੱਜ ਕਰਵਾਇਆ ਜਾਵੇਗਾ ਪੋਸਟਮਾਰਟਮ, ਪੁਲਸ ਨੇ ਕੀਤੀ 174 ਦੀ ਕਾਰਵਾਈ
ਕਾਬੂ ਲੁਟੇਰੇ ਕਮਲਜੀਤ ਦੇ ਸਾਥੀ ਜਗਰੂਪ ਸਿੰਘ (37) ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕਾਲਾ ਅਫਗਾਨਾ ਥਾਣਾ ਫਤਿਹਗੜ੍ਹ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਬੀਤੇ ਕੱਲ੍ਹ ਵਾਰਦਾਤ ਤੋਂ ਬਾਅਦ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਕਾਰਨ ਮੌਤ ਹੋ ਗਈ ਸੀ। ਜਗਰੂਪ ਦੇ ਆਧਾਰ ਕਾਰਡ ਤੋਂ ਉਸ ਦੀ ਸ਼ਨਾਖਤ ਹੋਈ। ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਮਹਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਮੌਤ ਨੂੰ ਲੈ ਕੇ ਪੁਲਸ ਨੇ 174 ਦੀ ਕਾਰਵਾਈ ਕੀਤੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਦੇ ਆਉਣ ’ਤੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਦੱਖਣੀ ਕੋਰੀਆ: ਸਿਓਲ 'ਚ ਹੈਲੋਵੀਨ ਦੇ ਜਸ਼ਨ ਦੌਰਾਨ ਮਚੀ ਭਗਦੜ, ਕਈਆਂ ਦੀ ਮੌਤ, 100 ਜ਼ਖਮੀ
ਪੈਟਰੋਲ ਪੰਪ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਦੋਂ ਕਮਲਜੀਤ ਅਤੇ ਜਗਰੂਪ ਸਿੰਘ ਫਰਾਰ ਹੋਏ ਸਨ ਤਾਂ ਉਨ੍ਹਾਂ ਦਾ ਪਿੱਛਾ ਕਰ ਰਹੇ ਪੰਪ ਮਾਲਕ ਦੇ ਬੇਟੇ ਦੀ ਗੱਡੀ ਦੇ ਅੱਗੇ ਆ ਜਾਣ ਕਾਰਨ ਦੋਵੇਂ ਮੋਟਰਸਾਈਕਲ ਸਮੇਤ ਸੜਕ ਦੇ ਵਿਚਕਾਰ ਡਿੱਗ ਗਏ ਸਨ। ਜਗਰੂਪ ਨੂੰ ਗੰਭੀਰ ਹਾਲਤ ਵਿਚ 108 ਨੰਬਰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ ਸੀ। ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਜਗਰੂਪ ਨਸ਼ਾ ਕਰਨ ਦਾ ਆਦੀ ਸੀ ਅਤੇ ਉਸ ਖ਼ਿਲਾਫ਼ ਨਸ਼ਾ ਸਮੱਗਲਿੰਗ ਅਤੇ ਹੋਰ ਕਈ ਅਪਰਾਧਿਕ ਮਾਮਲੇ ਵੀ ਦਰਜ ਸਨ, ਜਿਨ੍ਹਾਂ ਵਿਚ ਉਹ ਕਈ ਵਾਰ ਜੇਲ੍ਹ ਵੀ ਜਾ ਚੁੱਕਾ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਬਿਨਾਂ ਮਲਕੀਅਤ ਜ਼ਮੀਨ ਦਾ ਸੌਦਾ ਤੈਅ ਕਰਕੇ ਠੱਗੇ 8.42 ਲੱਖ ਰੁਪਏ
NEXT STORY