ਬੇਗੋਵਾਲ,(ਰਜਿੰਦਰ)- ਪਿੰਡ ਨੰਗਲ ਲੁਬਾਣਾ ਵਿਖੇ ਸੁਰਿੰਦਰ ਸਿੰਘ ਦੇ ਘਰ 'ਤੇ ਹਮਲਾ ਕਰਦੇ ਹੋਏ ਫਾਇਰਿੰਗ ਕਰਨ ਵਾਲਿਆਂ ਦੀ ਪੁਲਸ ਵਲੋਂ ਗ੍ਰਿਫਤਾਰੀ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਵੱਖ-ਵੱਖ ਜਥੇਬੰਦੀਆਂ ਵਲੋਂ 13 ਦਸੰਬਰ ਨੂੰ ਬੇਗੋਵਾਲ ਥਾਣਾ ਦਾ ਘੇਰਾਓ ਕੀਤਾ ਜਾਵੇਗਾ। ਇਹ ਜਾਣਕਾਰੀ 'ਆਦਿ ਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ' ਦੇ ਕੌਮੀ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦਸਿਆ ਕਿ ਬੀਤੇ ਦਿਨੀਂ ਪਿੰਡ ਨੰਗਲ ਲੁਬਾਣਾ ਦੇ ਸੁਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਦੇ ਘਰ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਤੇ ਗੋਲੀਆਂ ਚਲਾਈਆਂ ਗਈਆਂ। ਜਿਸ ਦੌਰਾਨ ਜ਼ਖਮੀ ਹਾਲਤ ਵਿਚ ਸੁਰਿੰਦਰ ਸਿੰਘ ਨੇ ਪੁਲਸ ਨੂੰ ਫੋਨ ਕੀਤਾ, ਜਿਸ ਉਪਰੰਤ ਪੁਲਸ ਨੇ ਮੌਕਾ ਦੇਖ ਕੇ ਦੋਸ਼ੀਆਂ ਖਿਲਾਫ ਕੇਸ ਤਾਂ ਦਰਜ਼ ਕਰ ਦਿੱਤਾ ਪਰ ਇਸ ਸਾਰੇ ਮਾਮਲੇ ਵਿਚ ਇਕ ਹੋਰ ਵਿਅਕਤੀ ਦਾ ਨਾ ਪੁਲਸ ਨੂੰ ਬਿਆਨਾਂ ਵਿਚ ਲਿਖਾਇਆ ਗਿਆ ਸੀ, ਜਿਸ ਬਾਰੇ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸਾਨੂੰ ਇੰਝ ਲੱਗ ਰਿਹਾ ਹੈ ਕਿ ਪੁਲਸ ਨੇ ਇਸ ਮਾਮਲੇ ਵਿਚ ਢਿੱਲ ਵਰਤੀ ਹੋਈ ਹੈ ਤੇ ਜਿਨ੍ਹਾਂ 'ਤੇ ਕੇਸ ਦਰਜ ਹੈ, ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ। ਜਿਸ ਦੇ ਰੋਸ ਵਜੋਂ 13 ਦਸੰਬਰ ਦਿਨ ਸ਼ੁੱਕਰਵਾਰ ਨੂੰ ਥਾਣਾ ਬੇਗੋਵਾਲ ਦਾ ਘੇਰਾਓ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਰਿਸ਼ੀ ਨਾਹਰ, ਦਿਲਬਰ ਬੁੱਟਰ, ਕਸ਼ਮੀਰ ਸਿੱਧੂ, ਸਰਬਜੀਤ, ਗਗਨਦੀਪ ਸਿੰਘ, ਦਲੇਰ ਸਿੰਘ ਆਦਿ ਹਾਜ਼ਰ ਸਨ। ਦੂਜੇ ਪਾਸੇ ਇਸ ਸੰਬੰਧੀ ਕੇਸ ਦੇ ਜਾਂਚ ਅਧਿਕਾਰੀ ਸਵਿੰਦਰਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਸਿਆ ਕਿ ਦੋਸ਼ੀ ਫਰਾਰ ਹਨ, ਜਿਨ੍ਹਾਂ ਨੂੰ ਫੜਨ ਲਈ ਯਤਨ ਜਾਰੀ ਹਨ।
ਕਸ਼ਮੀਰੀ ਵਿਦਿਆਰਥੀਆਂ ਤੋਂ PU ਵਲੋਂ ਸਪੈਸ਼ਲ ਡੈਕਲਾਰੇਸ਼ਨ ਲੈਣ ਦਾ ਕੈਪਟਨ ਨੇ ਕੀਤਾ ਵਿਰੋਧ
NEXT STORY