ਜਲੰਧਰ (ਚੋਪੜਾ)–ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਐੱਸ. ਐੱਸ. ਪੀ. ਦਿਹਾਤੀ ਅੰਕੁਰ ਗੁਪਤਾ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੋਣ ਪ੍ਰਕਿਰਿਆ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਆਯੋਜਿਤ ਕੀਤੀ ਜਾਵੇਗੀ ਅਤੇ ਸਾਰੇ ਉਮੀਦਵਾਰਾਂ ਨੂੰ ਇਕ ਸਮਾਨ ਮਾਹੌਲ ਮੁਹੱਈਆ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਆਦਰਸ਼ ਚੋਣ ਜ਼ਾਬਤੇ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਲੋਕ ਸਭਾ ਚੋਣਾਂ ਦੇ ਸਫ਼ਲ ਸੰਚਾਲਨ ਲਈ ਪੂਰਾ ਸਮਰਥਨ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਸਹੂਲਤ ਲਈ 19 ਵੱਖ-ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਦੇਣ ਲਈ ਜ਼ਿਲਾ ਅਤੇ ਵਿਧਾਨ ਸਭਾ ਪੱਧਰ ’ਤੇ ਪਰਮਿਸ਼ਨ ਸੈੱਲ ਸਥਾਪਤ ਕੀਤੇ ਗਏ ਹਨ। ਬਿਨਾਂ ਇਜਾਜ਼ਤ ਕਿਸੇ ਵੀ ਸਿਆਸੀ ਇਕੱਠ, ਲਾਊਡ ਸਪੀਕਰ ਆਦਿ ਦੀ ਵਰਤੋਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਰੈਲੀਆਂ, ਪ੍ਰੋਗਰਾਮ ਕਰਵਾਉਣ, ਚੋਣ ਦਫਤਰ ਸਥਾਪਤ ਕਰਨ, ਮੀਟਿੰਗ ਕਰਨ, ਹੈਲੀਕਾਪਟਰ ਆਦਿ ਦੀ ਵਰਤੋਂ ਕਰਨ ਦੀ ਮਨਜ਼ੂਰੀ ਸ਼ਾਮਲ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਜ਼ੂਰੀ ਲਈ ਆਨਲਾਈਨ ਅਤੇ ਆਫਲਾਈਨ ਬਿਨੈ-ਪੱਤਰ ਕ੍ਰਮ ਅਨੁਸਾਰ 48 ਘੰਟੇ ਅਤੇ 24 ਘੰਟੇ ਤੋਂ ਪਹਿਲਾਂ ਜਮ੍ਹਾ ਕਰਵਾਉਣਾ ਜ਼ਰੂਰੀ ਹੈ। ਇਸ ਦੇ ਇਲਾਵਾ ਟੋਲ ਫ੍ਰੀ ਨੰਬਰ 1950 ’ਤੇ ਵੀ ਜਾਣਕਾਰੀ ਮੰਗੀ ਜਾ ਸਕਦੀ ਹੈ। ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਨੇ ਕਿਹਾ ਕਿ ਆਦਰਸ਼ ਚੋਣ ਪ੍ਰਚਾਰ ਦੌਰਾਨ 50,000 ਤੋਂ ਵੱਧ ਨਕਦੀ ਨਾਲ ਲੈ ਕੇ ਨਾ ਚੱਲਣ ਅਤੇ ਜ਼ਿਆਦਾ ਰਕਮ ਪਾਏ ਜਾਣ ’ਤੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਭੱਦੀ ਭਾਸ਼ਾ, ਆਦਰਸ਼ ਚੋਣ ਜ਼ਾਬਤੇ ਦੇ ਉਲੰਘਣ, ਭ੍ਰਿਸ਼ਟ ਕੰਮਾਂ ਆਦਿ ਦੇ ਖ਼ਿਲਾਫ਼ ਪੁਲਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਾ ਕਰਨ ਦੀ ਵੀ ਅਪੀਲ ਕੀਤੀ। ਮੀਟਿੰਗ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਆਮ ਆਦਮੀ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਪ੍ਰਤੀਨਿਧੀ ਵੀ ਮੌਜੂਦ ਸਨ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਡਾ. ਅਮਿਤ ਮਹਾਜਨ, ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਲਖਵਿੰਦਰ ਸਿੰਘ ਅਤੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਨਿੰਗ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ, ਅਕਾਲੀ ਦਲ ਤੇ ‘ਆਪ’ ਨੂੰ ਝਟਕਾ, ਕਈ ਵਰਕਰਾਂ ਨੇ ਫੜਿਆ ‘ਭਾਜਪਾ’ ਦਾ ਪੱਲਾ
NEXT STORY