ਵੈੱਬ ਡੈਸਕ- ਪੰਜਾਬ ਦੇ ਕੁਝ ਇਲਾਕਿਆਂ ਵਿਚ ਭਲਕੇ ਯਾਨੀ ਕਿ ਬੁੱਧਵਾਰ ਨੂੰ ਲੰਮਾਂ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਤੇ ਸ਼ਾਮ ਤਕ ਬਿਜਲੀ ਗੁੱਲ ਰਹੇਗੀ।
ਨਵਾਂਸ਼ਹਿਰ, (ਤ੍ਰਿਪਾਠੀ)- ਸਹਾਇਕ ਕਾਰਜਕਾਰੀ ਇੰਜੀਨੀਅਰ, ਦਿਹਾਤੀ ਸਬ-ਡਵੀਜ਼ਨ, ਨਵਾਂਸ਼ਹਿਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 132 ਕੇ.ਵੀ ਸਬ-ਸਟੇਸ਼ਨ ਨਵਾਂਸ਼ਹਿਰ ਤੋਂ ਚਲਦੇ 11 ਕੇ.ਵੀ. ਫੀਡਰ ਕਰਿਆਮ ਏ.ਪੀ. ਤੇ ਨਿਯਤ ਰੱਖ-ਰਖਾਅ ਦੇ ਕੰਮ ਦੇ ਕਾਰਨ ਬਿਜਲੀ ਸਪਲਾਈ 18 ਮਾਰਚ 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਜਿਸਦੇ ਕਾਰਨ ਇਸ ਫੀਡਰ ਅਧੀਨ ਪੈਂਦੇ ਪਿੰਡ ਕਰਿਆਮ, ਘਟਾਰੋ, ਭੰਗਲ ਕਲਾ, ਲੋਧੀਪੁਰ ਅਤੇ ਅਮਰਗੜ੍ਹ ਆਦਿ ਦੀ ਮੋਟਰ ਸਪਲਾਈ ਪ੍ਰਭਾਵਿਤ ਹੋਵੇਗੀ।
ਕੋਟ ਫਤੂਹੀ, (ਬਹਾਦਰ ਖਾਨ)- ਉਪ-ਮੰਡਲ ਅਫਸਰ (ਪਾਲਦੀ) ਕੋਟ ਫਤੂਹੀ ਸੁਖਵਿੰਦਰ ਕੁਮਾਰ ਵਲੋਂ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ 66 ਕੇ. ਵੀ . ਸਬ-ਸਟੇਸ਼ਨ ਕੋਟ ਫਤੂਹੀ ਤੋਂ ਚੱਲਦੇ 11 ਕੇ. ਵੀ. ਖੜੌਦੀ ਕੰਡੀ ਮਿਕਸ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰ ਕੇ ਪਿੰਡ ਖੇੜਾ, ਨੰਗਲ ਕਲਾਂ, ਹਕੂਮਤ ਪੁਰ, ਖੜੌਦੀ ਅਤੇ ਪਾਲਦੀ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਅੱਜ 18 ਮਾਰਚ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਭਾਵਿਤ ਰਹੇਗੀ। ਐੱਸ. ਡੀ. ਓ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਸਮਾਂ ਵੱਧ ਜਾਂ ਘੱਟ ਹੋ ਸਕਦਾ ਹੈ।
ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ, ਪੁਤਲਾ ਫੂਕ ਕੀਤੀਆਂ ਮੰਗਾਂ ਮਨਜ਼ੂਰ ਕਰਨ ਦੀ ਮੰਗ
NEXT STORY