ਜਲੰਧਰ (ਪੁਨੀਤ)-ਮਹਾਨਗਰ ਵਿਚ ਹੁੰਮਸ ਭਰੀ ਭਿਆਨਕ ਗਰਮੀ ਦੇ ਵਿਚਕਾਰ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਸ਼ਨੀਵਾਰ ਨੂੰ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅੱਧੀ ਦਰਜਨ ਤੋਂ ਵੱਧ ਵਾਰ ਬਿਜਲੀ ਸਪਲਾਈ ਪ੍ਰਭਾਵਿਤ ਰਹੀ। ਕਈ ਇਲਾਕਿਆਂ ਵਿਚ ਤਕਨੀਕੀ ਖ਼ਰਾਬੀ ਕਾਰਨ 3 ਤੋਂ 4 ਘੰਟਿਆਂ ਤੱਕ ਬਿਜਲੀ ਗੁੱਲ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਿਜਲੀ ਨਾ ਹੋਣ ਕਰਕੇ ਘਰਾਂ ਵਿਚ ਕੂਲਰ ਅਤੇ ਏਅਰ ਕੰਡੀਸ਼ਨਰ ਬੰਦ ਰਹੇ, ਜਿਸ ਨਾਲ ਲੋਕ ਗਰਮੀ ਨਾਲ ਬੇਹਾਲ ਰਹੇ।
ਬਾਹਰ ਪੈ ਰਹੀ ਭਿਆਨਕ ਗਰਮੀ ਕਾਰਨ ਲੋਕ ਘਰਾਂ ਵਿਚ ਹੀ ਬੈਠੇ ਰਹਿਣ ਲਈ ਮਜਬੂਰ ਹੋ ਗਏ। ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਵਿਚ ਵਾਰ-ਵਾਰ ਬਿਜਲੀ ਆਉਣ-ਜਾਣ ਦਾ ਸਿਲਸਿਲਾ ਪੂਰਾ ਦਿਨ ਜਾਰੀ ਰਿਹਾ। ਲੰਮੇ ਕੱਟਾਂ ਕਾਰਨ ਘਰੇਲੂ ਕੰਮਕਾਜ ਪ੍ਰਭਾਵਿਤ ਹੋਇਆ, ਉੱਥੇ ਹੀ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਲੋਕਾਂ ਨੇ ਬਿਜਲੀ ਦੀ ਖਰਾਬੀ ਦੀਆਂ ਸ਼ਿਕਾਇਤਾਂ ਵੀ ਦਰਜ ਕਰਵਾਈਆਂ।
ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ

ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ ਪਰ ਜਲੰਧਰ ਸਮੇਤ ਵਧੇਰੇ ਮੈਦਾਨੀ ਇਲਾਕਿਆਂ ਵਿਚ ਗਰਮੀ ਅਤੇ ਹੁੰਮਸ ਦਾ ਅਸਰ ਬਰਕਰਾਰ ਰਿਹਾ। ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਇਸ ਦੇ ਬਾਵਜੂਦ ਇਹ ਆਮ ਨਾਲੋਂ ਲਗਭਗ 3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਬਠਿੰਡਾ ਵਿਚ ਰਿਕਾਰਡ ਕੀਤਾ ਗਿਆ।
ਹਾਲਾਂਕਿ ਰਾਹਤ ਦੀ ਉਮੀਦ ਵੀ ਨਜ਼ਰ ਆ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ 19 ਜੁਲਾਈ ਨੂੰ ਮੀਂਹ ਦੀ ਸੰਭਾਵਨਾ ਪ੍ਰਗਟਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਮਾਨਸੂਨ ਦੀਆਂ ਸਰਗਰਮੀਆਂ ਤੇਜ਼ ਹੋਣ ਨਾਲ ਤਾਪਮਾਨ ਵਿਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
ਵਾਰ-ਵਾਰ ਬਿਜਲੀ ਕੱਟਾਂ ਨਾਲ ਜਵਾਬ ਦੇਣ ਲੱਗੇ ਇਨਵਰਟਰ
ਲਗਾਤਾਰ ਅਤੇ ਲੰਮੇ ਸਮੇਂ ਤੱਕ ਲੱਗ ਰਹੇ ਬਿਜਲੀ ਕੱਟਾਂ ਦਾ ਅਸਰ ਹੁਣ ਇਨਵਰਟਰਾਂ ’ਤੇ ਵੀ ਵਿਖਾਈ ਦੇਣ ਲੱਗਾ ਹੈ। ਵਾਰ-ਵਾਰ ਬਿਜਲੀ ਜਾਣ ਅਤੇ ਲੋੜੀਂਦੇ ਸਮੇਂ ਤੱਕ ਸਪਲਾਈ ਬਹਾਲ ਨਾ ਹੋਣ ਕਾਰਨ ਇਨਵਰਟਰ ਪੂਰੀ ਤਰ੍ਹਾਂ ਚਾਰਜ ਨਹੀਂ ਹੋ ਪਾ ਰਹੇ ਹਨ। ਜਿਹੜੇ ਇਲਾਕਿਆਂ ਵਿਚ ਤਿੰਨ ਤੋਂ ਚਾਰ ਘੰਟਿਆਂ ਤੱਕ ਬਿਜਲੀ ਗੁੱਲ ਰਹੀ, ਉੱਥੇ ਕਈ ਘਰਾਂ ਵਿਚ ਇਨਵਰਟਰ ਵੀ ਜਵਾਬ ਦੇ ਗਏ। ਇਸ ਨਾਲ ਲੋਕਾਂ ਨੂੰ ਰਾਤ ਦੇ ਸਮੇਂ ਵੀ ਗਰਮੀ ਅਤੇ ਹੁੰਮਸ ਦੇ ਵਿਚਕਾਰ ਬਿਨਾਂ ਬਿਜਲੀ ਦੇ ਸਮਾਂ ਬਿਤਾਉਣਾ ਪਿਆ। ਕਈ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਅਗਲੇ ਕੁਝ ਦਿਨ ਵੀ ਇਹੀ ਹਾਲਤ ਰਹੀ ਤਾਂ ਪ੍ਰੇਸ਼ਾਨੀ ਹੋਰ ਵਧ ਸਕਦੀ ਹੈ।
ਇਹ ਵੀ ਪੜ੍ਹੋ: Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ ਪ੍ਰੇਸ਼ਾਨ
NEXT STORY