ਨਵਾਂਸ਼ਹਿਰ (ਤ੍ਰਿਪਾਠੀ)-ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਨਵੀਨੀਕਰਨ ਅਤੇ ਨਵੇਂ ਢਾਂਚੇ ਦੀ ਉਸਾਰੀ ਲਈ 106 ਕਰੋੜ ਰੁਪਏ ਦੀ ਲਾਗਤ ਨਾਲ ਪਾਵਰਕਾਮ ਨਾਲ ਸਬੰਧਤ ਵੱਖ-ਵੱਖ ਕੰਮ ਕਰਵਾਏ ਜਾਣਗੇ। ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ ਨੇ ਸਥਾਨਕ ਬੰਗਾ ਰੋਡ ਵਿਖੇ ਸਥਿਤ ਪਾਵਰਕਾਮ ਦੇ ਦਫ਼ਤਰ ਤੋਂ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦੇ ਖੇਤਰ ਵਿਚ ਅਗਾਂਹਵਧੂ ਕਦਮ ਚੁੱਕੇ ਹਨ, ਜਿਨ੍ਹਾਂ ਸਦਕਾ ਦੇਸ਼ ਵਿਚ ਬਿਜਲੀ ਖੇਤਰ ਨੂੰ ਨਵੀ ਮਜ਼ਬੂਤੀ ਮਿਲੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਏਜੰਟਾਂ ਦੀ ਗੰਦੀ ਖੇਡ ਆਈ ਸਾਹਮਣੇ! ਨੌਜਵਾਨਾਂ ’ਤੇ ਵੀ ਮੰਡਰਾ ਰਿਹੈ ਵੱਡਾ ਖ਼ਤਰਾ, ਹੈਰਾਨ ਕਰੇਗਾ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ 106 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦੇ ਮੁਕੰਮਲ ਹੋਣ ਨਾਲ ਜ਼ਿਲ੍ਹੇ ਵਿਚ ਬਿਜਲੀ ਸਪਲਾਈ ਹੋਰ ਸੁਚਾਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਵਿਚ ਪਾਵਰਕਾਮ ਵੱਲੋਂ ਫੀਡਰ ਡੀਲੋਡਿੰਗ, 66 ਕੇ. ਵੀ. ਨਵੇਂ ਸਬ-ਸਟੇਸ਼ਨ, 66 ਕੇ.ਵੀ. ਨਵੀਆਂ ਲਾਈਨਾਂ ਆਦਿ ਮੁੱਖ ਤੌਰ ’ਤੇ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਦੇ ਕੰਮਾਂ ਦੀ ਸ਼ੁਰੂਆਤ ਲਈ ਧੰਨਵਾਦ ਕਰਦਿਆਂ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਕੰਮ ਸ਼ੁਰੂ ਕਰਵਾਕੇ ਬਿਜਲੀ ਖੇਤਰ ਵਿਚ ਇਤਿਹਾਸਕ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਕਰੀਬ 5000 ਕਰੋੜ ਰੁਪਏ ਦੇ ਪ੍ਰਾਜੈਕਟ ਨਾਲ ਬਿਜਲੀ ਨਾਲ ਸਬੰਧਤ ਸਮੁੱਚੇ ਨੈੱਟਵਰਕ ਦੀ ਕਾਇਆਕਲਪ ਹੋ ਜਾਵੇਗੀ ਕਿਉਂਕਿ ਬਿਜਲੀ ਖੇਤਰ ਵਿਚ ਲੋੜੀਂਦੇ ਸੁਧਾਰਾਂ ਲਈ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅਗਲੇ ਸਾਲ ਤੱਕ ਮੁਕੰਮਲ ਹੋਣ ਪਿੱਛੋਂ ਪੰਜਾਬ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ ਅਤੇ ਰੌਸ਼ਨ ਪੰਜਾਬ ਦਾ ਸੁਫ਼ਨਾ ਸਾਕਾਰ ਹੋਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਡਿਪਟੀ ਚੀਫ ਇੰਜੀਨੀਅਰ ਯੋਗੇਸ਼ ਕਪੂਰ, ਵਧੀਕ ਨਿਗਰਾਨ ਇੰਜੀਨੀਅਰ ਸੁਵਿਕਾਸ ਪਾਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ:ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਕਲੇਗਾ ਨਗਰ ਕੀਰਤਨ: ਹਰਜੋਤ ਸਿੰਘ ਬੈਂਸ
NEXT STORY