ਮੁਕੇਰੀਆਂ (ਜੱਜ)—ਸਥਾਨਕ ਸ਼ੀਤਲਾ ਮਾਤਾ ਮੰਦਰ 'ਚ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਤਰਸੇਮ ਲਾਲ ਹਰਚੰਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਭਾਰੀ ਗਿਣਤੀ 'ਚ ਪੈਨਸ਼ਨਰਾਂ ਨੇ ਹਾਜ਼ਰ ਹੋ ਕੇ ਆਪਣੀਆਂ ਮੰਗਾਂ ਦੇ ਸਮਰਥਨ 'ਚ ਵਿਚਾਰ ਵਟਾਂਦਰਾ ਕੀਤਾ। ਪਿਛਲੇ ਕਾਫੀ ਸਮੇਂ ਤੋਂ ਪਾਵਰਕਾਮ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਸਰਕਾਰਾਂ ਵੱਲੋਂ ਕੋਈ ਧਿਆਨ ਨਾ ਦਿੱਤੇ ਜਾਣ 'ਤੇ ਭਾਰੀ ਰੋਸ ਪ੍ਰਗਟ ਕੀਤਾ ਤੇ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਅਣਦੇਖਿਆ ਕਰਨ 'ਤੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਲਾਲ ਹਰਚੰਦ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਨੇ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ, ਜਿਸ ਕਾਰਨ ਪੈਨਸ਼ਨਰਾਂ 'ਚ ਸਰਕਾਰ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਟਾਲਮਟੋਲ ਦੀ ਨੀਤੀ ਜਾਰੀ ਹੈ। ਉਨ੍ਹਾਂ ਦੱਸਿਆ ਕਿ 26 ਮਈ ਨੂੰ ਦੀਨਾਨਗਰ ਵਿਖੇ ਹੁਸ਼ਿਆਰਪੁਰ ਸਰਕਲ, ਜਲੰਧਰ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ ਆਦਿ ਇਲਾਕਿਆਂ 'ਚੋਂ ਵਰਕਰਾਂ ਨੇ ਹਾਜ਼ਰ ਹੋ ਕੇ ਰੋਸ ਵਜੋਂ ਚੱਕਾ ਜਾਮ ਕੀਤਾ ਸੀ ਤੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੂੰ ਮੰਗ ਪੱਤਰ ਦਿੱਤਾ ਸੀ, ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਸਰਪ੍ਰਸਤ ਰੂਪ ਲਾਲ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ ਸਤਪਾਲ ਬਾਬਾ, ਦਰਸ਼ਨ ਸਿੰਘ, ਠਾਕੁਰ ਸਤਵੀਰ ਸਿੰਘ, ਕਰਨੈਲ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਸ਼ਾਮ ਲਾਲ ਜਗਤਾਰ ਸਿੰਘ ਆਦਿ ਹਾਜ਼ਰ ਸਨ।
ਅੱਤਵਾਦੀ ਨੂੰ ਹੁਰੀਅਤ ਆਗੂਆਂ ਦੀ ਸਿਫਾਰਸ਼ 'ਤੇ 4 ਵਾਰ ਮਿਲਿਆ ਪਾਕਿ ਵੀਜ਼ਾ
NEXT STORY