ਸੁਲਤਨਾਪੁਰ ਲੋਧੀ (ਸੋਢੀ , ਧੀਰ, ਅਸ਼ਵਨੀ, ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ’ਚ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਇਸ ਵਾਰ ਜ਼ਿਆਦਾ ਪਾਣੀ ਆਉਣ ਕਾਰਨ ਪਵਿੱਤਰ ਕਾਲੀ ਵੇਈਂ ਦੇ ਘਾਟਾਂ ਅਤੇ ਗੁਰਦੁਆਰਾ ਬੇਰ ਸਾਹਿਬ ਤੋਂ ਗੁਰਦੁਆਰਾ ਸੰਤ ਘਾਟ ਜੰਮੀ ਗਾਰ ਨੂੰ ਕੱਢਿਆ ਜਾ ਰਿਹਾ ਹੈ ਅਤੇ ਘਾਟਾਂ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਜਲਕੁੰਭੀ ਮਿੱਟੀ ਜੋ ਵੇਈਂ ਦੇ ਵਹਾਅ ਵਿੱਚ ਰੁਕਾਵਟ ਬਣਦੀ ਆ ਰਹੀ ਹੈ। ਉਸ ਨੂੰ ਸੇਵਾਦਾਰਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਕੱਢਿਆ ਜਾ ਰਿਹਾ ਹੈ।
ਸੰਤ ਸੀਚੇਵਾਲ ਨੇ ਹਾਲ ਹੀ ਵਿਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ ਵਿਚ ਵੇਈਂ ਅਤੇ ਲੋਕਾਂ ਦੀ ਮੰਗ ਨੂੰ ਵੇਖਦਿਆਂ ਹੋਇਆ ਪਲਟੂਨ ਪੁੱਲ ਮੁੜ ਰੱਖਣ ਦੀਆਂ ਹਿਦਾਇਤਾਂ ਕੀਤੀਆਂ ਸਨ। ਸੁਲਤਾਨਪੁਰ ਲੋਧੀ ਦੇ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਵਿਚ ਪਵਿੱਤਰ ਸ਼ਹਿਰ ਦੇ ਰਹਿੰਦੇ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਪਲਟੂਨ ਪੁੱਲ ਮੁੜ ਸਥਾਪਤ ਕਰ ਦਿੱਤੇ ਜਾਣਗੇ।
ਸੰਤ ਸੀਚੇਵਾਲ ਨੇ ਦੱਸਿਆ ਕਿ ਪਵਿੱਤਰ ਵੇਂਈ ਦੇ ਕਿਨਾਰਿਆਂ ਨੂੰ ਸਮੇਂ ਅਨੁਸਾਰ ਖੂਬਸੂਰਤ ਬਣਾਉਣ ਲਈ ਇੰਟਰਲੌਕ ਲਗਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ 550ਵੇਂ ਪ੍ਰਕਾਸ਼ ਪੁਰਬ ਦੌਰਾਨ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਵੇਈਂ ਦੇ ਦੋਵੇਂ ਕਿਨਾਰਿਆਂ ਦੇ ਵੱਡੇ ਹਿੱਸੇ 'ਚ ਇੰਟਰਲੌਕ ਲੱਗਣ ਨਾਲ ਲੋਕ ਵੱਡੀ ਗਿਣਤੀ ਵਿੱਚ ਸੈਰ ਕਰਨ ਲੱਗ ਪਏ ਹਨ। ਉਨ੍ਹਾਂ ਦੱਸਿਆ ਕਿ ਸੰਗਤਾਂ ਵੱਲੋਂ ਕੀਤੀ ਜਾਂਦੀ ਵੇਈਂ ਕਿਨਾਰੇ ਰੋਜ਼ਾਨਾ ਸਫ਼ਾਈ ਨੇ ਵੀ ਇਸ ਦੀ ਖ਼ੂਬਸੂਰਤੀ ਵਿੱਚ ਵਾਧਾ ਕੀਤਾ ਹੈ। ਪਵਿੱਤਰ ਵੇਈਂ ਕਿਨਾਰੇ ਲੰਬੇ ਸਮੇਂ ਤੋਂ ਬੰਦ ਪਈਆਂ ਲਾਇਟਾਂ ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: 25 ਰੁਪਏ ਪ੍ਰਤੀ ਕਿਲੋ ਮਿਲਣ ਲੱਗੇ ਪਿਆਜ਼, ਜਲੰਧਰ ਦੀਆਂ ਗਲੀਆਂ-ਮੁਹੱਲਿਆਂ 'ਚ ਲੱਗੇ ਹੋਕੇ
ਪਵਿੱਤਰ ਵੇਈਂ ਦੇ ਕਿਨਾਰੇ ਲੱਗੇ ਪੱਥਰਾਂ ਨੂੰ ਕਲੀ ਕੀਤੀ ਜਾ ਰਹੀ ਹੈ। ਵੇਂਈ ਦੇ ਕਿਨਾਰੇ ਕਲੀ ਹੋਣ ਤੋਂ ਬਾਅਦ ਜ਼ਿਆਦਾ ਖ਼ੂਬਸੂਰਤ ਲੱਗਦੇ ਹਨ ਅਤੇ ਇਸ ਨੂੰ ਕਰਨ ਲਈ ਸੇਵਾਦਾਰ ਪਿਛਲੇ 5 ਦਿਨਾਂ ਤੋਂ ਲਗਾਤਾਰ ਲੱਗੇ ਹੋਏ ਹਨ। ਜ਼ਿਆਦਾ ਸਮਾਂ ਪਾਣੀ ਖੜ੍ਹਾ ਹੋਣ ਕਾਰਨ ਵੇਈਂ ਦੇ ਕਿਨਾਰੇ ਦੇ ਘਾਟਾਂ ਤੇ ਰਸਤਿਆਂ ਨੂੰ ਕਾਫੀ ਨੁਕਸਾਨ ਹੋਇਆ ਹੈ ਜਿਹਨਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਨਗਰ ਕੀਰਤਨ ਕੱਢੇ ਜਾ ਰਹੇ ਹਨ। ਪਹਿਲਾਂ ਨਗਰ ਕੀਰਤਨ 21 ਨਵੰਬਰ ਨੂੰ ਪਿੰਡ ਆਹਲੀ ਤੋਂ ਕੱਢਿਆ ਜਾਵੇਗਾ, ਜੋ ਸੁਲਤਾਨਪੁਰ ਲੋਧੀ ਆ ਕੇ ਸਮਾਪਤ ਹੋਵੇਗਾ। ਦੂਜਾ ਨਗਰ ਕੀਰਤਨ 24 ਨਵੰਬਰ ਪਿੰਡ ਸੀਚੇਵਾਲ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪਵਿੱਤਰ ਵੇਈਂ ਕਿਨਾਰੇ ਆ ਕੇ ਸਮਾਪਤ ਹੋਵੇਗਾ। ਤੀਜਾ ਨਗਰ ਕੀਰਤਨ ਗੁਰਪੁਰਬ ਵਾਲੇ ਦਿਨ 27 ਨਵੰਬਰ ਨੂੰ ਕੱਢਿਆ ਜਾ ਜਾਵੇਗਾ ਜੋ ਸੁਲਤਾਨਪੁਰ ਲੋਧੀ ਦੀ ਪਰਿਕਰਮਾ ਕਰਦਾ ਹੋਇਆ ਵੇਈਂ ਕਿਨਾਰੇ ਸਮਾਪਤ ਹੋਵੇਗਾ।
ਚੌਥਾ ਨਗਰ ਕੀਰਤਨ 03 ਦਸੰਬਰ ਨੂੰ ਵੇਈਂ ਦੇ ਮੁੱਢ ਸਰੋਤ ਪਵਿੱਤਰ ਵੇਈਂ ਕਿਨਾਰੇ ਲੱਗਦੇ ਪਿੰਡਾਂ ਵਿੱਚ ਕੱਢਿਆ ਜਾਵੇਗਾ, ਜੋ ਨਿਰਮਲ ਕੁਟੀਆ ਧਨੋਆ ਵਿਖੇ ਆ ਕੇ ਸਮਾਪਤ ਹੋਵੇਗਾ। ਇਸੇ ਤਰ੍ਹਾਂ 26 ਨਵੰਬਰ ਨੂੰ ਕਵੀ ਦਰਬਾਰ ਅਤੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 14 ਨਵੰਬਰ ਤੋਂ ਪਿੰਡ ਸੀਚੇਵਾਲ ਵਿਖੇ ਸ਼ੁਰੂ ਹੋਣਗੀਆਂ ਅਤੇ ਦੀਵਾਲੀ ਅਤੇ ਗੁਰਪੁਰਬ ਵਾਲੇ ਦਿਨ ਸ਼ਾਮ ਨੂੰ ਪਵਿੱਤਰ ਵੇਈਂ ਕਿਨਾਰੇ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ 'ਕੁੱਲੜ੍ਹ ਪਿੱਜ਼ਾ ਕੱਪਲ' ਦੀ ਨਵੀਂ ਵੀਡੀਓ, ਕੈਮਰੇ ਸਾਹਮਣੇ ਆਈ ਪਤਨੀ
ਸੰਤ ਸੀਚੇਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੋਣ ਕਾਰਨ ਸੰਗਤਾਂ ਵੱਡੀ ਗਿਣਤੀ ਵਿੱਚ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਜਿਵੇਂ ਇਲਾਕੇ ਦੀਆਂ ਸੰਗਤਾਂ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰ ਸੰਗਤਾਂ ਨੂੰ ਰਹਿਣ ਵਾਸਤੇ ਦਿੱਤੇ ਸਨ ਉਸੇ ਤਰ੍ਹਾਂ ਉਹ ਇਸ ਪ੍ਰਕਾਸ਼ ਪੁਰਬ ਮੌਕੇ ਸੇਵਾ ਕਰਨ। ਉਨ੍ਹਾਂ ਸੰਗਤਾਂ ਨੂੰ ਜਿੱਥੇ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਉੱਥੇ ਹੀ ਪ੍ਰਕਾਸ਼ ਪੁਰਬ ਮੌਕੇ ਆੳੇਣ ਵਾਲੀਆਂ ਸੰਗਤਾਂ ਲਈ ਲੰਗਰ, ਪਾਰਕਿੰਗ ਅਤੇ ਉਨ੍ਹਾਂ ਦੀ ਰਿਹਾਇਸ਼ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਧੜ ਨਾਲੋਂ ਵੱਖ ਹੋਇਆ MBBS ਵਿਦਿਆਰਥੀ ਦਾ ਸਿਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
25 ਰੁਪਏ ਪ੍ਰਤੀ ਕਿਲੋ ਮਿਲਣ ਲੱਗੇ ਪਿਆਜ਼, ਜਲੰਧਰ ਦੀਆਂ ਗਲੀਆਂ-ਮੁਹੱਲਿਆਂ 'ਚ ਲੱਗੇ ਹੋਕੇ
NEXT STORY