ਫਗਵਾੜਾ (ਜਲੋਟਾ,ਹਰਜੋਤ)— ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਸਮੇਤ ਸਮਾਜਿਕ ਨਿਆਂ ਅਤੇ ਅਧਿਕਾਰਤ ਸੂਬਾ ਮੰਤਰੀ ਵਿਜੇ ਸਾਂਪਲਾ ਦੇ ਇਥੇ ਆਉਣ ਤੋਂ ਪਹਿਲਾਂ ਅੰਗਹੀਨਾਂ ਅਤੇ ਬਲਾਈਂਡ ਯੂਨੀਅਨ ਦੇ ਮੈਂਬਰਾਂ ਵੱਲੋਂ ਵਿਜੇ ਸਾਂਪਲਾ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਯੂਨੀਅਨ ਦੇ ਮੈਂਬਰਾਂ ਨੇ ਵਿਜੇ ਸਾਂਪਲਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ। ਮੌਕੇ 'ਤੇ ਪਹੁੰਚੇ ਫਗਵਾੜਾ ਦੇ ਐੱਸ. ਪੀ. ਮਨਦੀਪ ਸਿੰਘ ਨੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਸਥਿਤੀ ਨੂੰ ਸੰਭਾਲਿਆ। ਮੌਕੇ 'ਤੇ ਭਾਰੀ ਗਿਣਤੀ 'ਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਪੰਜਾਬ 'ਚ 746 ਕਰੋੜ ਰੁਪਏ ਦੀਆਂ ਦੋ ਸੜਕਾਂ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਅਧਿਕਾਰਤ ਸੂਤਰਾਂ ਮੁਤਾਬਕ ਇਨ੍ਹਾਂ 'ਚ 581 ਕਰੋੜ ਰੁਪਏ ਦੀ ਲਾਗਤ ਨਾਲ 67.64 ਕਿਲੋਮੀਟਰ ਲੰਬੀ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦਾ ਵਿਕਾਸ ਅਤੇ 165 ਕਰੋੜ ਰੁਪਏ ਦੀ ਲਾਗਤ ਨਾਲ ਫਗਵਾੜਾ ਸ਼ਹਿਰ ਵਿਚ ਹਾਈਵੇਅ-44 'ਤੇ 2.555 ਕਿਲੋਮੀਟਰ ਲੰਬੀ ਐਲੀਵੇਟੇਡ ਸੰਰਚਨਾ ਅਤੇ ਵਾਹਨਾਂ ਦਾ ਅੰਡਰਪਾਸ ਦਾ ਨਿਰਮਾਣ ਸ਼ਾਮਲ ਹੈ। ਇਨ੍ਹਾਂ ਪ੍ਰਾਜੈਕਟਾਂ ਤੋਂ ਸੈਰ-ਸਪਾਟਾ, ਸੁਰੱਖਿਅਤ ਯਾਤਰਾ, ਯਾਤਰਾ ਦੇ ਸਮੇਂ ਵਿਚ ਕਮੀ ਦੇ ਨਾਲ-ਨਾਲ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਦੇ ਸਾਧਨ ਤੋਂ ਸਥਾਨਕ ਲੋਕਾਂ ਨੂੰ ਫਾਇਦਾ ਹੋਵੇਗਾ।
ਸਰਬਤ ਦਾ ਭਲਾ ਟਰੱਸਟ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਫੜ੍ਹੀ ਬਾਂਹ (ਵੀਡੀਓ)
NEXT STORY