ਜਲੰਧਰ (ਸੁਨੀਲ)— ਅੱਜ ਜਲੰਧਰ ਦੀ ਵਰਕਸ਼ਾਪ 'ਚ ਨਗਰ ਨਿਗਮ ਦੇ ਡਰਾਈਵਰ ਕੰਡਕਟਰ ਯੂਨੀਅਨ ਅਤੇ ਵਰਕਸ਼ਾਪ ਦੇ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਸੰਘਰਸ਼ ਪੰਜਾਬ ਕੇਸਰੀ ਅਖ਼ਬਾਰ ’ਤੇ ਹੋਏ ਕਥਿਤ ਹਮਲੇ ਦੇ ਵਿਰੋਧ ਵਿੱਚ ਕੀਤਾ ਗਿਆ, ਜਿਸ ਨੂੰ ਲੈ ਕੇ ਕਰਮਚਾਰੀਆਂ ਨੇ ਗਹਿਰੀ ਚਿੰਤਾ ਜ਼ਾਹਿਰ ਕੀਤੀ।
ਧਰਨੇ ਦੌਰਾਨ ਬੋਲਦਿਆਂ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਕੇਸਰੀ ਸਾਲਾਂ ਤੋਂ ਨਿਡਰ ਅਤੇ ਨਿਰਪੱਖ ਪੱਤਰਕਾਰਤਾ ਕਰਦਾ ਆ ਰਿਹਾ ਹੈ ਅਤੇ ਇਸ ’ਤੇ ਹੋਇਆ ਹਮਲਾ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਆਖਿਆ ਕਿ ਲੋਕਤੰਤਰ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਅਖ਼ਬਾਰਾਂ ਜਾਂ ਪੱਤਰਕਾਰਾਂ ਨੂੰ ਡਰਾਉਣ ਦੀ ਕੋਈ ਵੀ ਕੋਸ਼ਿਸ਼ ਕਬੂਲਯੋਗ ਨਹੀਂ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਦੌਰ ਵਿੱਚ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਇਨਸਾਫ਼ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਧਮਾਕੇ! ਸ਼ੁਰੂ ਹੋਣ ਜਾ ਰਿਹੈ ਦਲ-ਬਦਲੀਆਂ ਦਾ ਦੌਰ
NEXT STORY