ਟਾਂਡਾ ਉੜਮੁੜ(ਜਸਵਿੰਦਰ,ਪਰਮਜੀਤ ਸਿੰਘ ਮੋਮੀ): ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਪਿੰਡ ਮੂਨਕਾਂ ਵਿਖੇ ਪਿੰਡ ਵਾਸੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਅਤੇ ਅੰਬਾਨੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਆਗੂ ਸੁਖਵਿੰਦਰ ਸਿੰਘ ਮੂਨਕਾਂ ਦੀ ਅਗਵਾਈ ’ਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਵਾਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸੁਖਵਿੰਦਰ ਸਿੰਘ ਮੂਨਕਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੇਤੀ ਵਿਰੋਧੀ ਕਾਨੂੰਨ ਜਾਰੀ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਇਹ ਕੰਮ ਕੀਤਾ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਪਣਾ ਹੱਕ ਲੈਣ ਲਈ ਮਰਦੇ ਦਮ ਤਕ ਸੰਘਰਸ਼ ਕਰਨਗੇ। ਉਨ੍ਹਾਂ ਇਸ ਮੌਕੇ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਦੀ ਵੀ ਡਟ ਕੇ ਹਮਾਇਤ ਕੀਤੀ।
ਇਸ ਮੌਕੇ ਸਰਬਜੀਤ ਸਿੰਘ ਮੋਮੀ, ਨੰਬਰਦਾਰ ਦਰਬਾਰਾ ਸਿੰਘ, ਮਲਕੀਤ ਸਿੰਘ, ਸਰਪੰਚ ਕੁਲਵਿੰਦਰ ਕੌਰ, ਪੰਚ ਹਰਜੀਤ ਸਿੰਘ, ਪੰਚ ਮਨਪ੍ਰੀਤ ਕੌਰ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਸ਼ਾਮ ਸਿੰਘ ਮੂਨਕਾਂ, ਪੰਚ ਅਮਰਜੀਤ ਸਿੰਘ, ਬਹਾਦਰ ਸਿੰਘ, ਸਾਬਕਾ ਸਰਪੰਚ ਰਾਮ ਨਾਰਾਇਣ ਸਿੰਘ, ਕਰਮ ਚੰਦ, ਮੋਹਨਜੀਤ ਸਿੰਘ, ਸੁਰਜੀਤ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
ਜਲੰਧਰ ਜ਼ਿਲ੍ਹੇ ’ਚ ਆਰਮੀ ਪਬਲਿਕ ਸਕੂਲ ਕੈਂਟ ਦੇ ਸਟਾਫ਼ ਸਣੇ 30 ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
NEXT STORY