ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਅੱਜ ਟਾਂਡਾ ਉੜਮੁੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਆਰਥਿਕ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਉਪਰੰਤ ਕਿਸਾਨ ਆਗੂਆਂ ਵੱਲੋਂ ਐੱਸ. ਡੀ. ਐੱਮ. ਲਵਪ੍ਰੀਤ ਸਿੰਘ ਔਲਖ ਨੂੰ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਪ੍ਰਧਾਨ ਚੌਹਾਨ ਨੇ ਕਿਹਾ ਕਿ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ 10 ਅਗਸਤ ਨੂੰ 'ਜੇਲ੍ਹ ਭਰੋ' ਅਤੇ ਹੋਰ ਰੋਸ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਤਹਿਤ ਪਿੰਡਾਂ, ਪੰਚਾਇਤਾਂ, ਬਲਾਕਾਂ, ਜ਼ਿਲ੍ਹਿਆਂ, ਕਸਬਿਆਂ ਅਤੇ ਸ਼ਹਿਰਾਂ ਵਿਚ ਕਿਸਾਨਾਂ, ਖੇਤੀਬਾੜੀ ਮਜ਼ਦੂਰਾਂ, ਉਦਯੋਗਿਕ ਕਾਮਿਆਂ, ਪੇਂਡੂ ਨੌਜਵਾਨਾਂ, ਔਰਤਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਨੂੰ ਚੁੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਹੋਏ ਇਤਿਹਾਸਕ ਕਿਸਾਨ ਸੰਘਰਸ਼ ਦੇ ਨਤੀਜੇ ਵਜੋਂ ਭਾਰਤ ਸਰਕਾਰ ਨੇ 9 ਦਸੰਬਰ 2021 ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਕਈ ਮੰਗਾਂ ਸਬੰਧੀ ਵਾਅਦੇ ਕੀਤੇ ਸਨ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਸੰਸਦੀ ਚਰਚਾ ਦੇ ਲਾਗੂ ਕੀਤੇ ਗਏ ਅਜਿਹੇ ਮੁਕਤ ਵਪਾਰ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਸੇ ਵੀ ਖੇਤੀਬਾੜੀ ਉਪਜ ਦੀ ਖੁੱਲ੍ਹੀ ਦਰਾਮਦ ’ਤੇ ਰੋਕ ਲਗਾਈ ਜਾਵੇ।
ਕਿਸਾਨ ਆਗੂਆਂ ਨੇ ਸਾਰੀਆਂ ਫ਼ਸਲਾਂ ਲਈ ਡਾ. ਸਵਾਮੀਨਾਥਨ ਕਮਿਸ਼ਨ ਦੇ ਸੀ 2+50 ਫ਼ੀਸਦੀ ਫਾਰਮੂਲੇ ਅਨੁਸਾਰ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦੇਣ ਅਤੇ ਇਸ ਮੁੱਲ ’ਤੇ ਸਰਕਾਰੀ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਾਜਬ ਭਾਅ ਮਿਲਣਾ ਚਾਹੀਦਾ ਹੈ ਤਾਂ ਜੋ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
ਮੰਗ ਪੱਤਰ ’ਚ ਦੇਸ਼ ਦੇ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਰੱਖੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕਰਜ਼ੇ ਦੇ ਬੋਝ ਕਾਰਨ ਕਿਸਾਨ ਅਤੇ ਮਜ਼ਦੂਰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਹਰ ਖੁਦਕੁਸ਼ੀ ਪੀੜਤ ਕਿਸਾਨ ਜਾਂ ਮਜ਼ਦੂਰ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਪਰਿਵਾਰਾਂ ਦੇ ਮੁੜ ਵਸੇਬੇ ਦੀ ਮੰਗ ਕੀਤੀ।
ਕਿਸਾਨਾਂ ਨੇ ਚਾਰੇ ਲੇਬਰ ਕੋਡ ਰੱਦ ਕਰਨ ਅਤੇ ਸਾਰੇ ਕਾਮਿਆਂ ਲਈ ਘੱਟੋ-ਘੱਟ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਉਜਰਤ ਕਾਨੂੰਨੀ ਤੌਰ ’ਤੇ ਲਾਗੂ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਖਾਦਾਂ ਦੀ ਘਾਟ ਅਤੇ ਕਾਲਾਬਾਜ਼ਾਰੀ ਨੂੰ ਖਤਮ ਕਰਨ, ਜ਼ਮੀਨੀ ਰਿਕਾਰਡ ਤੋਂ ਬਿਨਾਂ ਖੁੱਲ੍ਹੇ ਬਾਜ਼ਾਰ ’ਚ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਅਤੇ ਖਾਦਾਂ, ਬਾਲਣ, ਪੈਟਰੋਲ ਅਤੇ ਡੀਜ਼ਲ ’ਤੇ ਸਬਸਿਡੀਆਂ ਬਹਾਲ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਇਕ ਵਿਆਪਕ ਸਰਕਾਰੀ ਫ਼ਸਲ ਅਤੇ ਪਸ਼ੂਧਨ ਬੀਮਾ ਯੋਜਨਾ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
ਇਸ ਮੌਕੇ ਬਲਵੀਰ ਸਿੰਘ ਸੋਹੀਆਂ, ਅਮਰਜੀਤ ਸਿੰਘ ਕੋਰਾਲਾ, ਬਲਵਿੰਦਰ ਸਿੰਘ ਬੈਂਸ, ਪਰਮਿੰਦਰ ਸਿੰਘ ਸਮਰਾ, ਪ੍ਰਭਜੋਤ ਸਿੰਘ, ਪਰਮਜੀਤ ਸਿੰਘ ਜੌਹਲ, ਜਰਨੈਲ ਸਿੰਘ ਨਰਿਆਲਾ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਰਾਣਾ ਚੋਟਾਲਾ, ਗੁਰਮੀਤ ਸਿੰਘ, ਤਜਿੰਦਰ ਬੁੱਢੀ ਪਿੰਡ, ਹਰਕਮਲ ਕੁਰਾਲਾ, ਰਾਜਾ ਰੂਪੋਵਾਲ, ਪਰਮਜੀਤ ਕੁਰਾਲਾ, ਰਾਜਵਿੰਦਰ ਬਗੋਲ, ਲਵਲੀ ਟਾਂਡਾ, ਜਸਜੀਤ ਘੁੰਮਣ ਕਸਬਾ ਅਤੇ ਕਾਕੂ ਮੂਨਕਾ ਸਮੇਤ ਹੋਰ ਕਿਸਾਨ ਆਗੂ ਅਤੇ ਮੈਂਬਰ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
NEXT STORY