ਜਲੰਧਰ (ਸੁਨੀਲ)— ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਕੀਤੇ ਗਏ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹਮਲੇ ਦੇ ਵਿਰੋਧ 'ਚ ਅੱਜ ਜਲੰਧਰ ਪਠਾਨਕੋਟ ਬਾਈਪਾਸ ਨੇੜੇ ਸ਼ੇਰੇ ਪੰਜਾਬ ਵੈੱਲਫੇੱਰ ਸੋਸਾਇਟੀ ਵੱਲੋਂ ਲੰਮਾ ਪਿੰਡ ਚੌਕ 'ਚ ਪਾਕਿ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਨੌਜਵਾਨਾਂ ਵੱਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਨੌਜਵਾਨਾਂ ਨੇ ਸਰਕਾਰ ਨੂੰ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਪਾਕਿਸਤਾਨ ਅਤੇ ਅੱਤਵਾਦੀਆਂ ਖਿਲਾਫ ਸਖਤ ਤੋਂ ਸਖਤ ਕਦਮ ਚੁੱਕੇ।
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਨੌਜਵਾਨਾਂ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਪਾਕਿਸਤਾਨ ਦਾ ਪੁਤਲਾ ਵੀ ਸਾੜਿਆ ਗਿਆ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਸ਼੍ਰੀ ਨਗਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ. ਆਰ. ਪੀ. ਐੱਫ. ਜਵਾਨਾਂ ਦੇ ਕਾਫਿਲੇ 'ਤੇ ਹਮਲਾ ਕੀਤਾ ਗਿਆ ਸੀ, ਜਿਸ 'ਚ 44 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਜਵਾਨਾਂ 'ਚ ਪੰਜਾਬ ਦੇ 4 ਜਵਾਨ ਵੀ ਸ਼ਾਮਲ ਸਨ। ਅੱਤਵਾਦੀਆਂ ਵੱਲੋਂ ਕੀਤੇ ਗਏ ਇਸ ਹਮਲੇ ਤੋਂ ਬਾਅਦ ਪਾਕਿਸਤਾਨ ਖਿਲਾਫ ਲੋਕਾਂ ਦਾ ਗੁੱਸਾ ਫੁਟ ਬਾਹਰ ਆਇਆ ਹੈ ਅਤੇ ਹਰ ਕਿਸੇ ਵੱਲੋਂ ਪਾਕਿਸਤਾਨ ਤੋਂ ਬਦਲਾ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
ਮੈਕਸੀਕੋ ਦੇ ਰਸਤੇ ਅਮਰੀਕਾ ਭੇਜਣ ਦੇ ਨਾਂ 'ਤੇ ਠੱਗੇ 46.30 ਲੱਖ, ਕੈਂਪ 'ਚ ਫਸਿਆ ਨੌਜਵਾਨ
NEXT STORY