ਜਲੰਧਰ (ਸੋਨੂੰ)— ਪਿਛਲੇ ਕਾਫੀ ਸਮੇਂ ਤੋਂ ਪਨਬਸ ਯੂਨੀਅਨ ਦੇ ਮੁਲਾਜ਼ਮ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਰਫ ਤੇ ਸਿਰਫ ਅਗਲੀ ਮੀਟਿੰਗ ਦਾ ਭਰੋਸਾ ਦੇ ਕੇ ਟਾਲਮਟੋਲ ਕਰਕੇ ਭੇਜ ਦਿੱਤਾ ਜਾਂਦਾ ਹੈ। ਇਸ ਵਾਰ ਪਨਬਸ ਮੁਲਾਜ਼ਮਾਂ ਵੱਲੋਂ ਸਰਕਾਰ ਨਾਲ ਲੜਾਈ ਆਰ-ਪਾਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਨਬਸ ਯੂਨੀਅਨ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ 22 ਤਰੀਕ ਨੂੰ ਪੂਰੇ ਸੂਬੇ ਦੇ ਡਿਪੂਆਂ 'ਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਉਸ ਤੋਂ ਬਾਅਦ 2 ਅਗਸਤ ਨੂੰ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ 'ਚ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਅਤੇ ਇਸ ਦੇ ਨਾਲ ਹੀ ਪੂਰੇ ਪੰਜਾਬ 'ਚ 2 ਘੰਟਿਆਂ ਦੇ ਲਈ ਬੱਸ ਸਟੈਂਡ ਬੰਦ ਕਰ ਦਿੱਤੇ ਜਾਣਗੇ।
ਰੇਸ਼ਮ ਸਿੰਘ ਪ੍ਰਧਾਨ ਪਨਬਸ ਮੁਲਾਜ਼ਮ ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 14,15 ਅਤੇ 16 ਅਗਸਤ ਨੂੰ ਪੂਰੇ ਪੰਜਾਬ 'ਚ ਹੜਤਾਲ ਕੀਤੀ ਜਾਵੇਗੀ। 15 ਅਗਸਤ ਨੂੰ ਜਿੱਥੇ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾਏਗਾ, ਉਥੇ ਹੀ ਪਨਬਸ ਮੁਲਾਜ਼ਮ ਕਾਲੇ ਕੱਪੜੇ ਪਾ ਕੇ ਰੋਸ ਜ਼ਾਹਰ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਾਂ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਤੋਂ ਵੀ ਸਖਤ ਐਕਸ਼ਨ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਹੁਦੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ ਸਰਕਾਰ ਵੱਲੋਂ ਮੰਗ ਮੰਨਣ ਦਾ ਭਰੋਸਾ ਦਿੱਤੇ ਜਾਣ ਦੇ ਬਾਅਦ ਹੜਤਾਲ ਨੂੰ ਖਤਮ ਕਰ ਲਿਆ ਗਿਆ ਸੀ ਪਰ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਮੇਤ ਪੈਂਡਿੰਗ ਮੰਗਾਂ 'ਤੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ, ਜਿਸ ਕਾਰਨ ਉਹ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹੜਤਾਲ ਦੌਰਾਨ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਲਈ ਪੰਜਾਬ ਸਰਕਾਰ ਦੀਆਂ ਘਟੀਆ ਨੀਤੀਆਂ ਜ਼ਿੰਮੇਵਾਰ ਹੋਣਗੀਆਂ।
ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 518ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY