ਕਪੂਰਥਲਾ (ਵਿਪਨ ਮਹਾਜਨ)- ਮਾਨਸਾ ਵਿਖੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ 'ਚ ਸੱਦੇ ਗਏ ਪੰਜਾਬ ਬੰਦ ਦਾ ਕਪੂਰਥਲਾ 'ਚ ਜ਼ਬਰਦਸਤ ਅਸਰ ਵੇਖਣ ਨੂੰ ਮਿਲਿਆ। ਬੰਦ ਦੇ ਸਮਰਥਨ 'ਚ ਸ਼ਹਿਰ ਭਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਇਸ ਬੰਦ ਦੌਰਾਨ ਸ਼ਹਿਰ ਭਰ 'ਚ ਸਕੂਲ, ਕਾਲਜ, ਵਪਾਰਕ ਅਦਾਰੇ, ਦੁਕਾਨਾਂ ਅਤੇ ਬਾਜ਼ਾਰ ਬੰਦ ਰਹੇ। ਸ਼ਹਿਰ ਦੇ ਸਦਰ ਬਾਜ਼ਾਰ, ਅੰਮ੍ਰਿਤ ਬਾਜ਼ਾਰ, ਅੰਮ੍ਰਿਤਸਰ ਰੋਡ, ਸਤਿਨਰਾਇਣ ਬਾਜ਼ਾਰ, ਮਾਲ ਰੋਡ,ਚਾਰਬੱਤੀ ਚੌਕ, ਸਰਾਫ਼ਾ ਬਾਜ਼ਾਰ ਸਮੇਤ ਬੱਸ ਸਟੈਂਡ ਵਿਖੇ ਸੁੰਨਸਾਨ ਛਾਈ ਰਹੀ। ਬੰਦ ਦੇ ਸਮਰਥਨ 'ਚ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਵੱਖ-ਵੱਖ ਵਪਾਰਕ ਸੰਗਠਨਾਂ ਨੇ ਸਹਿਯੋਗ ਦਿੱਤਾ। ਇਸ ਦੌਰਾਨ ਇਨ੍ਹਾਂ ਸੰਗਠਨਾਂ ਦੇ ਮੈਂਬਰਾਂ ਨੇ ਭਗਤ ਸਿੰਘ ਚੌਕ ਵਿਖੇ ਰੋਸ ਧਰਨਾ ਦਿੱਤਾ,ਜਿਸ ਵਿੱਚ ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਬੁਲੰਦ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪ੍ਰਦਰਸ਼ਨਕਾਰੀਆਂ ਨੇ ਕਤਲ ਦੀਆਂ ਘਟਨਾਵਾਂ 'ਤੇ ਰੋਹ ਪ੍ਰਗਟ ਕਰਦੇ ਪੰਜਾਬ 'ਚ ਨਸ਼ਿਆਂ ਦੇ ਵਧਦੇ ਖ਼ਤਰੇ ਅਤੇ ਨਸ਼ਾ-ਵਿਰੋਧੀ ਕਾਰਕੁਨਾਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ।ਇਸ ਬੰਦ ਦੇ ਸੱਦੇ ਦੇ ਬਾਵਜੂਦ ਕੁਝ ਦੁਕਾਨਾਂ ਅਤੇ ਅਦਾਰੇ ਖੁੱਲ੍ਹੇ ਰਹੇ, ਜਿਨ੍ਹਾਂ ਨੂੰ ਪ੍ਰਦਰਸ਼ਨਕਾਰੀ ਮੌਕੇ ਤੇ ਪਹੁੰਚ ਕੇ ਬੰਦ ਕਰਵਾ ਦਿੱਤਾ। ਇਸ ਬੰਦ ਕਾਰਨ ਸ਼ਹਿਰ ਵਿੱਚ ਆਮ ਜਨਜੀਵਨ,ਵਪਾਰਕ ਗਤੀਵਿਧੀਆਂ ਅਤੇ ਵਿਦਿਅਕ ਕੰਮਕਾਜ ਪ੍ਰਭਾਵਿਤ ਹੋਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
ਉਨ੍ਹਾਂ ਨੇ ਕਤਲਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਬੰਦ ਕਾਰਨ ਬੱਸਾਂ,ਸਕੂਲ, ਕਾਲਜ ਅਤੇ ਬਾਜ਼ਾਰ ਬੰਦ ਰਹੇ;ਹਾਲਾਂਕਿ, ਡਾਕਟਰਾਂ ਦੇ ਕਲੀਨਿਕ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹੇ ਅਤੇ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਚਾਲੂ ਰਹੀਆਂ।ਅੱਜ ਕਪੂਰਥਲਾ ਬੰਦ ਦੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਦੁਕਾਨਾਂ ਬੰਦ ਰਹਿਣ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਇਸ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ,ਪ੍ਰਸ਼ਾਸਨ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ,ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੰਦ ਦੌਰਾਨ ਸ਼ਾਂਤੀ ਕਾਇਮ ਰਹੇ।
ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਸਮਾਨੀ ਬਿਜਲੀ ਡਿੱਗਣ ਕਾਰਨ ਗੁੱਜਰ ਪਰਿਵਾਰ ਦੇ ਤਿੰਨ ਪਸ਼ੂਆਂ ਦੀ ਮੌਤ
NEXT STORY