ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)-ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਲਿਸੀ ਦਾ ਮਕਸਦ ਨਾ ਤਾਂ ਵਿਕਾਸ ਕਰਨਾ ਹੈ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਕੋਈ ਘਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੈਸਾ ਇਕੱਠਾ ਕਰਨਾ ਅਤੇ ਅੰਡਰ ਦਿ ਟੇਬਲ ਸਾਮਾਨ ਇਕੱਠਾ ਹੀ ਪਾਲਿਸੀ ਦਾ ਮਕਸਦ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਮੰਡ ਇਲਾਕੇ 'ਚ ਬਿਆਸ ਦਰਿਆ ਨੇ ਮਚਾਈ ਤਬਾਹੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਗੁੱਸਾ ਵੇਖਦੇ ਹੋਏ ਪਾਲਿਸੀ ਨੂੰ ਵਾਪਸ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨਾਂ ਦੀ ਜਿੱਤ ਹੋਈ ਹੈ ਅਤੇ ਮੈਂ ਪੰਜਾਬ ਦੇ ਕਿਸਾਨਾਂ, ਕਾਂਗਰਸ ਦੇ ਵਰਕਰਾਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਉਥੇ ਹੀ ਉਨ੍ਹਾਂ ਭਾਜਪਾ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ। ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਕਈ ਪ੍ਰਾਜੈਕਟ ਬੰਦ ਕਰਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਦੀਆਂ ਤੋਂ ਨਕਾਰਿਆ ਗਿਆ ਹੈ।
ਇਹ ਵੀ ਪੜ੍ਹੋ: Punjab: ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਮੌਤ, ਭੈਣ ਕੋਲ ਰੱਖੜੀ ਬਣਵਾਉਣ ਜਾਂਦੇ ਸਮੇਂ ਵਾਪਰਿਆ ਹਾਦਸਾ
ਭਾਜਪਾ ਨੂੰ ਹੁਣ ਇਹ ਪਤਾ ਹੈ ਕਿ ਪੰਜਾਬ ਵਿਚ ਸਾਡੇ ਪੈਰ ਨਹੀਂ ਲੱਗਣੇ, ਇਸੇ ਕਰਕੇ ਹੀ ਸਾਡਾ ਆਰ. ਡੀ. ਐੱਫ਼., ਹੈਲਥ ਸਕੀਮ ਰੋਕ ਲਈਆਂ ਜਾਂਦੀਆਂ ਹਨ। ਮੈਂ ਪਾਰਲੀਮੈਂਟ ਵਿਚ ਇਸ ਸਬੰਧੀ ਮੁੱਦਾ ਚੁੱਕਾਂਗਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੱਸੇ ਕਿ 11 ਸਾਲਾਂ ਵਿਚ ਕਿਹੜਾ ਪ੍ਰਾਜੈਕਟ ਹੈ, ਜਿਹੜਾ ਸਾਨੂੰ ਉਨ੍ਹਾਂ ਨੇ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਾਡੇ ਡੈਮਾਂ 'ਤੇ ਸੀ. ਆਰ. ਐੱਸ. ਐੱਫ਼. ਲੱਗਦੀ ਹੈ ਤਾਂ ਮੁਕੰਮਲ ਤੌਰ 'ਤੇ ਕਿਤੇ ਨਾ ਕਿਤੇ ਉਨ੍ਹਾਂ ਦਾ ਕਬਜ਼ਾ ਵੀ ਹੋ ਜਾਣਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਆਸ ਦਰਿਆ 'ਚ ਹੜ੍ਹ, ਗੁਰੂਘਰ ਤੋਂ ਸੁਰੱਖਿਅਤ ਥਾਂ 'ਤੇ ਲਿਆਂਦੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਵਰੂਪ
NEXT STORY