ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿੱਥੇ ਲੋਕਾਂ ਦੀ ਰਾਹਤ ਲਈ ਕਈ ਕਦਮ ਚੁੱਕੇ ਹਨ, ਉਥੇ ਹੀ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਵੀ ਫੜੀ ਹੈ। ਇਸੇ ਤਹਿਤ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਪਾਲਿਸੀ ਬਣਾਈ ਗਈ ਹੈ ਕਿ ਜਿਹੜੇ ਸੈਨਿਕ, ਫ਼ੌਜੀ ਜਵਾਨ ਡਿਊਟੀ ਦੌਰਾਨ ਦੇਸ਼ ਦੇ ਕਿਸੇ ਵੀ ਕੌਨੇ ਵਿਚ ਸ਼ਹੀਦ ਹੋਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਸਨਮਾਨ ਰਾਸ਼ੀ ਦੇ ਤੌਰ 'ਤੇ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਉਥੇ ਹੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ ਗਿਆ ਹੈ। ਸ਼ਹੀਦ ਪਰਿਵਾਰ ਦੇ ਇਕ ਮੈਂਬਰ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਮੈਂ ਧੰਨਵਾਦ ਕਰਦਾ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ, ਜੋ ਆਪਣਾ ਕੀਮਤੀ ਸਮਾਂ ਕੱਢ ਕੇ ਸਾਡੇ ਕੋਲ ਪਹੁੰਚੇ ਸਾਡੇ ਨਾਲ ਦੁੱਖ਼ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਦੀ ਰਾਸ਼ੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਾਡੀ ਧੀ ਨੂੰ ਨੌਕਰੀ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਇਥੇ ਰਹੇਗੀ ਪੂਰਨ ਪਾਬੰਦੀ
NEXT STORY