ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿੱਚ ਅੱਜ ਦਿਨ ਚੜ੍ਹਦੇਹੀ ਮੌਸਮ ਦੇ ਬਦਲੇ ਹੋਏ ਮਿਜ਼ਾਜ ਨੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਪਸ਼ ਭਰੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਜਾਰੀ ਕੀਤੇ ਗਏ ਅਨੁਮਾਨ ਅਨੁਸਾਰ ਅੱਜ ਦਿਨ ਚੜ੍ਹਦਿਆਂ ਹੀ ਅਸਮਾਨ 'ਤੇ ਛਾਏ ਹੋਏ ਕਾਲੇ ਬੱਦਲਾਂ ਅਤੇ ਬਾਰਿਸ਼ ਦੇ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹਾਲਾਂਕਿ ਮੌਸਮ ਵਿਭਾਗ ਵੱਲੋਂ ਪੰਜਾਬ ਮੌਸਮ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਤੇਜ ਤੂਫ਼ਾਨ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਦੇ ਅੱਜ ਤੋਂ ਬਾਅਦ ਲੋਕਾਂ ਨੂੰ ਵਧੇ ਹੋਏ ਤਾਪਮਾਨ ਦੇ ਕਾਰਨ ਤਪਸ਼ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਸੀ ਅਤੇ ਮੌਸਮ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵੀ ਐਡਵਾਈਜਰੀ ਜਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
ਹੁਣ ਵੀ ਮੌਸਮ ਵੱਲੋਂ ਤੇਜ਼ ਤੂਫ਼ਾਨ ਭਾਰੀ ਬਾਰਿਸ਼ ਨੂੰ ਲੈ ਕੇ ਲੋਕਾਂ ਰੈੱਡ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਹਾਲਾਂਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨ ਬਾਰਿਸ਼ ਅਤੇ ਗੜ੍ਹੇਮਾਰੀ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। ਦੂਜੇ ਪਾਸੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਮਾਹਿਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਵਿੱਚ ਹੋਣ ਵਾਲੀ ਬਾਰਿਸ਼ ਝੋਨੇ ਦੀ ਬਿਜਾਈ ਸਬੰਧੀ ਤਿਆਰੀ ਕਰ ਰਹੇ ਕਿਸਾਨਾਂ ਲਈ ਲਾਹੇਵੰਦ ਹੋਵੇਗੀ ਜਿਸ ਨਾਲ ਕਿਸਾਨਾਂ ਨੂੰ 1 ਜੂਨ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਲਵਾਈ ਕਰਨ ਲਈ ਸਹਾਇਤਾ ਮਿਲੇਗੀ ।
ਇਹ ਵੀ ਪੜ੍ਹੋ: ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ 'ਤੇ ਆਏ ਆਜ਼ਾਦ ਉਦੀਦਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
NEXT STORY