ਰੋਪੜ (ਸੱਜਣ ਸੈਣੀ)- ਪੰਜਾਬ ਥਰਮਲ ਪਲਾਂਟਾਂ ਵਿੱਚ ਕਈ ਸਾਲਾਂ ਤੋਂ ਠੇਕੇ 'ਤੇ ਭਰਤੀ ਮੁਲਾਜ਼ਮਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਕੱਚੇ ਮੁਲਾਜ਼ਮ ਜਿੱਥੇ ਮੋਰਿੰਡਾ ਵਿਚ ਪੱਕੇ ਤੌਰ 'ਤੇ ਮੁੱਖ ਮੰਤਰੀ ਦੀ ਕੋਠੀ ਨਜ਼ਦੀਕ ਧਰਨਾ ਲਗਾ ਕੇ ਬੈਠੇ ਹਨ, ਉੱਥੇ ਹੀ ਰੋਪੜ ਦੇ ਥਰਮਲ ਪਲਾਂਟ ਦੇ ਅੱਗੇ ਇਕੱਠੇ ਹੋਏ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ ਦਿੰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਤਾਂ ਕਿ ਜਿਹੜੇ ਥਰਮਲ ਪਲਾਂਟ ਲੋਕਾਂ ਨੂੰ ਰੋਜ਼ਗਾਰ ਦੇ ਰਹੇ ਹਨ, ਉਹ ਵੀ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਠਿੰਡਾ ਥਰਮਲ ਪਲਾਂਟ ਬੰਦ ਕੀਤਾ ਗਿਆ ਅਤੇ ਹੁਣ ਰੋਪੜ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ਪਹਿਲਾਂ ਹੀ ਦੋ ਯੂਨਿਟ ਬੰਦ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਪੈਟਰੋਲ ਪੰਪ ’ਤੇ ਮਿਹਨਤ ਕਰਨ ਵਾਲੇ ਪਿਤਾ ਦਾ ਸੁਫ਼ਨਾ ਧੀ ਨੇ ਕੀਤਾ ਪੂਰਾ, IIT ਕਾਨਪੁਰ ’ਚ ਹੁਣ ਕਰੇਗੀ ਪੜ੍ਹਾਈ
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਅਤੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਿਨਾਂ ਦੇ ਵਿੱਚ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਦੇ ਨਾਲ ਹੀ ਕਾਂਗਰਸ ਦੀ ਸਰਕਾਰ ਖ਼ਿਲਾਫ਼ ਭੜਾਸ ਕੱਢਦੇ ਹੋਏ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: ਚੰਨੀ ਸਰਕਾਰ ਤੇ ਕਾਂਗਰਸ ਵਿਚਾਲੇ ਛਿੜੀ ਜੰਗ ਲੋਕਾਂ ’ਤੇ ਭਾਰੂ ਪੈਣ ਲੱਗੀ : ਸੁਖਬੀਰ ਬਾਦਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ, ਮਾਮਲਾ ਦਰਜ
NEXT STORY