ਜਲੰਧਰ (ਚੋਪੜਾ)– ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਲਈ ਨਾਮਜ਼ਦਗੀਆਂ ਭਰਨ ਦੇ ਬੀਤੇ ਦਿਨ ਆਖ਼ਰੀ ਦਿਨ 69 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ, ਜਿਸ ਤੋਂ ਬਾਅਦ ਜਲੰਧਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿਚ ਹੁਣ ਤੱਕ 170 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਚ 16, ਜਲੰਧਰ ਕੇਂਦਰੀ ਵਿਚ 4, ਜਲੰਧਰ ਉੱਤਰੀ ਵਿਚ 8, ਜਲੰਧਰ ਛਾਉਣੀ ਵਿਚ 6, ਫਿਲੌਰ ਵਿਚ 3, ਨਕੋਦਰ ਵਿਚ 8, ਸ਼ਾਹਕੋਟ ਵਿਚ 10, ਕਰਤਾਰਪੁਰ ਵਿਚ 4 ਅਤੇ ਹਲਕਾ ਆਦਮਪੁਰ ਵਿਚ 10 ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ।
ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਦੇ ਮਸਲੇ ਛੱਡ ਆਪਣਾ ਹੀ ਮਸਲਾ ਸੁਲਝਾ ਗਏ CM ਚੰਨੀ
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨਾਮਜ਼ਦਗੀਆਂ ਦਾਖਲ ਕਰਨ ਦਾ ਆਖ਼ਰੀ ਦਿਨ ਸੀ। 2 ਫਰਵਰੀ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ। 4 ਫਰਵਰੀ ਨੂੰ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਡੀ. ਸੀ. ਨੇ ਦੱਸਿਆ ਕਿ ਹੁਣ ਤੱਕ ਫਿਲੌਰ ਹਲਕੇ ਵਿਚ 18, ਨਕੋਦਰ ਵਿਚ 20, ਸ਼ਾਹਕੋਟ ਵਿਚ 21, ਕਰਤਾਰਪੁਰ ਵਿਚ 15, ਜਲੰਧਰ ਪੱਛਮੀ ਵਿਚ 26, ਜਲੰਧਰ ਕੇਂਦਰੀ ਵਿਚ 15, ਜਲੰਧਰ ਉੱਤਰੀ ਵਿਚ 23, ਜਲੰਧਰ ਛਾਉਣੀ ਵਿਚ 18 ਅਤੇ ਆਦਮਪੁਰ ਵਿਧਾਨ ਸਭਾ ਹਲਕੇ ਵਿਚ 14 ਨਾਮਜ਼ਦਗੀ ਕਾਗਜ਼ ਭਰੇ ਗਏ ਹਨ।
ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ, ਡਰੱਗ ਮਾਫ਼ੀਆ ’ਤੇ ਸ਼ਿਕੰਜਾ ਕੱਸਣ ਲਈ ਦਿੱਤੇ ਸਖ਼ਤ ਨਿਰਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਨਰ ਦੇ ਦੋਸ਼ ’ਚ ਭਗੌੜਾ ਕਰਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ
NEXT STORY