ਮੋਰਿੰਡਾ, (ਅਰਨੌਲੀ) : ਕੈਨੇਡਾ ’ਚ ਰਹਿੰਦੇ ਮੋਰਿੰਡਾ ਸ਼ਹਿਰ ਦੇ 31 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਨੇ ਦੱਸਿਆ ਕਿ ਜਸਬੀਰ ਸਿੰਘ ਵਾਸੀ ਸੂਦ ਕਾਲੋਨੀ ਮੋਰਿੰਡਾ ਦਾ ਪੁੱਤਰ ਹਰਵਿੰਦਰ ਸਿੰਘ ਹੈਰੀ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ, ਜਿੱਥੇ ਉਸ ਦੀ ਉਟਾਵਾ ਕੈਨੇਡਾ ’ਚ ਦਰਦਨਾਕ ਹਾਦਸੇ ’ਚ ਮੌਤ ਹੋ ਗਈ।
ਨੰਬਰਦਾਰ ਪੰਮੀ ਨੇ ਦੱਸਿਆ ਕਿ ਹਰਵਿੰਦਰ ਸਿੰਘ ਹੈਰੀ ਰੱਖੜੀ ਵਾਲੇ ਦਿਨ ਕੈਨੇਡਾ ਰਹਿੰਦੀ ਆਪਣੀ ਭੈਣ ਕੋਲ ਰੱਖੜੀ ਬਨਵਾਉਣ ਲਈ ਜਾ ਰਿਹਾ ਸੀ ਕਿ ਅਚਾਨਕ ਉਸਦੀ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਸੜ ਕੇ ਸੁਆਹ ਹੋ ਗਈ ਅਤੇ ਕਾਰ ’ਚ ਸਵਾਰ ਹੈਰੀ ਵੀ ਬੁਰੀ ਤਰ੍ਹਾਂ ਸੜ ਗਿਆ, ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਹੈਰੀ ਦਾ ਵਿਆਹ 5 ਮਹੀਨੇ ਪਹਿਲਾਂ ਹੋਇਆ ਸੀ।
ਯੁੱਧ ਨਸ਼ਿਆਂ ਵਿਰੁੱਧ ਤਹਿਤ ਦੇਣੋਵਾਲ ਵਿਖੇ ਨਸ਼ਾ ਸਮੱਗਲਰਾਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ
NEXT STORY