ਸੈਲਾ ਖੁਰਦ (ਅਰੋੜਾ)— ਬੀਤੇ ਦਿਨ ਦੁਪਹਿਰ ਕਰੀਬ 2 ਵਜੇ ਪਿੰਡ ਪੋਸੀ ਅਤੇ ਐਮਾ ਜੱਟਾਂ ਦੇ ਵਿਚਕਾਰ ਐਕਟਿਵਾ 'ਤੇ ਜਾ ਰਹੀ ਇਕ ਔਰਤ ਕੋਲੋਂ 3 ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਉਸ ਦਾ ਪਰਸ ਖੋਹ ਲਿਆ, ਜਿਸ ਵਿਚ 20 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਜ਼ਰੂਰੀ ਕਾਗਜ਼ਾਤ ਸਨ। ਕਾ. ਮਹਿੰਦਰ ਕੁਮਾਰ ਬੱਡੋਆਣ ਨੇ ਲੁੱਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਕੌਰ ਵਾਸੀ ਪਿੰਡ ਢਾਡਾ ਕਲਾਂ ਆਂਗਣਵਾੜੀ ਵਰਕਰ ਯੂਨੀਅਨ ਦੀ ਆਗੂ ਹੈ। ਅੱਜ ਦੁਪਹਿਰ ਉਹ ਆਪਣੇ ਪਿੰਡ ਢਾਡਾ ਕਲਾਂ ਨੂੰ ਜਾ ਰਹੀ ਸੀ ਕਿ ਇਕ ਮੋਟਰਸਾਈਕਲ 'ਤੇ ਸਵਾਰ 3 ਅਣਪਛਾਤੇ ਲੁਟੇਰਿਆਂ ਨੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ।
ਕਾ. ਰਘੁਨਾਥ ਸਿੰਘ ਅਤੇ ਮਹਿੰਦਰ ਕੁਮਾਰ ਬੱਡੋਆਣ ਨੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੁਟੇਰਿਆਂ ਨੂੰ ਜਲਦ ਕਾਬੂ ਨਾ ਕੀਤਾ ਗਿਆ ਤਾਂ 29 ਮਾਰਚ ਨੂੰ ਥਾਣਾ ਮਾਹਿਲਪੁਰ ਦਾ ਘਿਰਾਓ ਕਰਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਐੱਲ. ਈ. ਡੀ. ਲਾਈਟਾਂ ਲਗਾਉਣ ਵਾਲੀ ਕੰਪਨੀ ਹਾਈਕੋਰਟ ਦੀ ਸ਼ਰਨ 'ਚ ਗਈ
NEXT STORY