ਜਲੰਧਰ (ਚੋਪੜਾ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਭਾਵੇਂ ਐੱਨ. ਆਰ. ਆਈ. ਭਰਾਵਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਮੰਨਦੇ ਹੋਏ ਉਨ੍ਹਾਂ ਨੂੰ ਪੰਜਾਬ ਵਾਪਸ ਪਰਤਣ ਅਤੇ ਸੂਬੇ ਵਿਚ ਨਿਵੇਸ਼ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ ਕਈ ਪ੍ਰੋਗਰਾਮ ਕਰਵਾ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਹਕੀਕਤ ਕੁਝ ਹੋਰ ਹੀ ਹੈ। ਅਜਿਹਾ ਹੀ ਇਕ ਮਾਮਲਾ ਜਲੰਧਰ ਇੰਪਰੂਵਮੈਂਟ ਟਰੱਸਟ ਦਫ਼ਤਰ ਨਾਲ ਸਬੰਧਤ ਹੈ, ਜਿੱਥੇ ਇਕ ਕੈਨੇਡਾ ਨਿਵਾਸੀ ਨੌਜਵਾਨ ਆਪਣੇ ਘਰ ਦੀ ਰਜਿਸਟਰੀ ਕਰਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਟੋਰਾਂਟੋ ਨਿਵਾਸੀ ਰਾਜਨ ਸ਼ਾਰਦਾ ਦੋ ਵਾਰ ਕੈਨੇਡਾ ਤੋਂ ਭਾਰਤ ਆ ਕੇ ਟਰੱਸਟ ਦੇ ਚੇਅਰਮੈਨ, ਈ. ਓ. ਅਤੇ ਸਾਰੇ ਅਧਿਕਾਰੀਆਂ ਨੂੰ ਕਈ ਵਾਰ ਮਿਲ ਕੇ ਉਨ੍ਹਾਂ ਦੇ ਸਾਹਮਣੇ ਫਰਿਆਦ ਕਰਦਾ ਰਿਹਾ, ਉਸ ਦੇ ਬਾਅਦ ਵੀ ਨਾ ਤਾਂ ਫਾਈਲ ਅੱਗੇ ਵਧੀ ਅਤੇ ਨਾ ਹੀ ਉਨ੍ਹਾਂ ਨੂੰ ਨਿਆਂ ਮਿਲਿਆ।
ਇਹ ਵੀ ਪੜ੍ਹੋ: ਲੱਗਣਗੀਆਂ ਮੌਜਾਂ: ਪੰਜਾਬ 'ਚ ਸੋਮਵਾਰ ਨੂੰ ਰਹੇਗੀ ਸਰਕਾਰੀ ਛੁੱਟੀ
ਐੱਨ. ਆਰ. ਆਈ. ਸੁਨੀਲ ਸ਼ਾਰਦਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਇੰਪਰੂਵਮੈਂਟ ਟਰੱਸਟ ਦੀ 94.5 ਏਕੜ ਸਕੀਮ ਵਿਚ ਉਨ੍ਹਾਂ ਦੀ ਇਕ ਕੋਠੀ ਨੰਬਰ 392 ਬਣੀ ਹੋਈ ਹੈ। ਉਹ ਜੁਲਾਈ ਵਿਚ ਜਲੰਧਰ ਪਹੁੰਚਣ ਅਤੇ 7 ਅਗਸਤ, 2024 ਨੂੰ ਟਰੱਸਟ ਵਿਚ ਰਜਿਸਟਰੀ ਕਰਵਾਉਣ ਸਬੰਧੀ ਐਪਲੀਕੇਸ਼ਨ ਦੇ ਨਾਲ ਰਜਿਸਟਰੀ ਪ੍ਰਕਿਰਿਆ ਅਧੀਨ ਸਾਰੇ ਜ਼ਰੂਰੀ ਦਸਤਾਵੇਜ਼ ਜਮ੍ਹਾ ਕਰਵਾਏ। ਸੁਨੀਲ ਨੇ ਕਿਹਾ ਕਿ ਟਰੱਸਟ ਦੇ ਐੱਸ. ਡੀ. ਓ. ਨੇ ਸਾਈਟ ਦਾ ਮੁਆਇਨਾ ਕਰ ਕੇ ਤਸੱਲੀਬਖਸ਼ ਰਿਪੋਰਟ ਵੀ ਪੇਸ਼ ਕਰ ਦਿੱਤੀ ਹੈ, ਇਸ ਦੇ ਬਾਵਜੂਦ ਉਨ੍ਹਾਂ ਦੀ ਫਾਈਲ ਹੁਣ ਤਕ ਟਰੱਸਟ ਦੇ ਕਰਮਚਾਰੀਆਂ ਵੱਲੋਂ ਫੈਲਾਏ ਭ੍ਰਿਸ਼ਟਾਚਾਰ, ਬੇਰੁਖ਼ੀ ਅਤੇ ਲਾਪ੍ਰਵਾਹੀ ਦੀ ਭੇਟ ਚੜ੍ਹੀ ਹੋਈ ਹੈ।
ਸੁਨੀਲ ਨੇ ਦੱਸਿਆ ਕਿ ਉਨ੍ਹਾਂ ਨੂੰ 2 ਵਾਰ ਵਿਸ਼ੇਸ਼ ਰੂਪ ਨਾਲ ਕੈਨੇਡਾ ਤੋਂ ਭਾਰਤ ਵਾਪਸ ਆਉਣਾ ਪਿਆ, ਸਿਰਫ਼ ਇਸ ਲਈ ਕਿ ਉਹ ਕੋਠੀ ਦੀ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਸਕਣ ਪਰ ਦੋਵਾਂ ਮੌਕਿਆਂ ’ਤੇ ਉਹ ਲਗਭਗ 50 ਵਾਰ ਟਰੱਸਟ ਦਫ਼ਤਰ ਦੇ ਧੱਕੇ ਖਾਂਦੇ ਰਹੇ ਪਰ ਹਰ ਵਾਰ ਉਨ੍ਹਾਂ ਨੂੰ ਸਿਰਫ਼ ਅਫਸਰਸ਼ਾਹੀ, ਅਣਦੇਖੀ ਤੇ ਭ੍ਰਿਸ਼ਟ ਵਿਵਸਥਾ ਦਾ ਹੀ ਸਾਹਮਣਾ ਕਰਨਾ ਪਿਆ। ਪੀੜਤ ਐੱਨ. ਆਰ. ਆਈ. ਨੇ ਦੋਸ਼ ਲਾਇਆ ਕਿ ਇੰਪਰੂਵਮੈਂਟ ਟਰੱਸਟ ਦਫ਼ਤਰ ’ਚ ਕੋਈ ਵੀ ਕਰਮਚਾਰੀ ਬਿਨਾਂ ਕਿਸੇ ਲੈਣ-ਦੇਣ ਦੇ ਕਿਸੇ ਫਾਈਲ ਨੂੰ ਹੱਥ ਵੀ ਨਹੀਂ ਲਾਉਂਦਾ।
ਸੁਨੀਲ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੂੰ ਇਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਸ ਦੀ ਰਜਿਸਟਰੀ ਫਾਈਲ ਦਾ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਲਾਪ੍ਰਵਾਹੀ ਲਈ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਖ਼ਤ ਹੁਕਮ ਹੋ ਗਏ ਜਾਰੀ
ਚੇਅਰਮੈਨ ਨੂੰ ਵੀ ਕਈ ਵਾਰ ਕੀਤੀ ਫਰਿਆਦ, ਨਹੀਂ ਹੋਈ ਕੋਈ ਸੁਣਵਾਈ
ਸੁਨੀਲ ਨੇ ਕਿਹਾ ਕਿ ਉਹ ਇਸ ਸਬੰਧੀ ਟਰੱਸਟ ਦੇ ਸਾਬਕਾ ਅਤੇ ਮੌਜੂਦਾ ਚੇਅਰਮੈਨ ਨੂੰ ਕਈ ਵਾਰ ਮਿਲੇ ਹਨ ਅਤੇ ਆਪਣੀ ਸਮੱਸਿਆ ਬਾਰੇ ਉਨ੍ਹਾਂ ਨੂੰ ਇਕ ਲਿਖਤੀ ਪੱਤਰ ਵੀ ਸੌਂਪਿਆ ਹੈ, ਜਿਸ ਵਿਚ ਉਨ੍ਹਾਂ ਆਪਣੇ ਪਲਾਟ ਦੀ ਰਜਿਸਟ੍ਰੇਸ਼ਨ ਵਿਚ ਹੋ ਰਹੀ ਦੇਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਕੈਨੇਡਾ ਤੋਂ ਵਿਸ਼ੇਸ਼ ਤੌਰ ’ਤੇ ਭਾਰਤ ਆਏ ਹਨ ਅਤੇ ਉਨ੍ਹਾਂ ਦੀ ਫਾਈਲ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਵੀ ਅਜੇ ਤਕ ਪੈਂਿਡੰਗ ਹੈ। ਐੱਸ. ਡੀ. ਓ. ਦੀ ਤਸੱਲੀਬਖਸ਼ ਮੁਆਇਨਾ ਰਿਪੋਰਟ ਵੀ ਪਹਿਲਾਂ ਹੀ ਜਮ੍ਹਾ ਕਰਵਾਈ ਜਾ ਚੁੱਕੀ ਹੈ, ਫਿਰ ਵੀ ਕੰਮ ਵਿਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਆਖਿਰਕਾਰ ਅਪ੍ਰੈਲ ਮਹੀਨੇ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜ ਨ ’ਤੇ ਮਜਬੂਰ ਹੋਣਾ ਪਿਆ।
ਇਹ ਵੀ ਪੜ੍ਹੋ: ਜਲੰਧਰ ਦਾ ਇਹ ਰਸਤਾ ਹੋ ਗਿਆ ਬੰਦ! ਲੋਕਾਂ ਲਈ ਖੜ੍ਹੀ ਹੋ ਰਹੀ ਮੁਸੀਬਤ
ਕਾਰਜਭਾਰ ਸੰਭਾਲਣ ਦੇ ਪਹਿਲੇ ਦਿਨ ਤੋਂ ਅਲਾਟੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੰਮ ਕਰ ਰਹੀ ਹਾਂ : ਚੇਅਰਮੈਨ ਥਿਆੜਾ
ਇਸ ਸਬੰਧੀ ਇੰਪਰੂਵਮੈਂਟ ਟਰੱਸਟ ਦੀ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਉਨ੍ਹਾਂ 19 ਮਾਰਚ ਨੂੰ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ ਅਤੇ ਪਹਿਲੇ ਦਿਨ ਤੋਂ ਹੀ ਉਹ ਟਰੱਸਟ ਦੀਆਂ ਸਕੀਮਾਂ ਦੇ ਅਲਾਟੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਲਗਾਤਾਰ ਜੁਟੇ ਹੋਏ ਹਨ। ਹੋ ਸਕਦਾ ਹੈ ਕਿ ਐੱਨ. ਆਰ. ਆਈ. ਟਰੱਸਟ ਦੇ ਸਾਬਕਾ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੂੰ ਮਿਲਿਆ ਹੋਵੇ ਅਤੇ ਉਨ੍ਹਾਂ ਨੂੰ ਆਪਣੀ ਸਮੱਸਿਆ ਬਾਰੇ ਦੱਸਿਆ ਹੋਵੇ ਪਰ ਅੱਜ ਤੱਕ ਗੁਰੂ ਗੋਬਿੰਦ ਸਿੰਘ ਐਵੇਨਿਊ ਸਕੀਮ ਵਿਚ ਘਰ ਦੀ ਰਜਿਸਟਰੀ ਸਬੰਧੀ ਕੈਨੇਡਾ ਤੋਂ ਕੋਈ ਐੱਨ. ਆਰ. ਆਈ. ਉਨ੍ਹਾਂ ਨੂੰ ਨਹੀਂ ਮਿਲਿਆ। ਚੇਅਰਮੈਨ ਥਿਆੜਾ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਟਰੱਸਟ ਨਾਲ ਸਬੰਧਤ ਕਿਸੇ ਵੀ ਕੰਮ ਸਬੰਧੀ ਕੋਈ ਸਮੱਸਿਆ ਜਾਂ ਮੁਸ਼ਕਲ ਆਉਂਦੀ ਹੈ, ਤਾਂ ਉਸ ਨੂੰ ਸਿੱਧਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਉਹ ਅਲਾਟੀਆਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਹੋ ਜਾਓ ਸਾਵਧਾਨ! ਤੂਫ਼ਾਨ ਤੇ ਭਾਰੀ ਮੀਂਹ ਦੀ ਹੋਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਬਾਦਲੇ ਕੀਤੇ ਗਏ ਜੱਜਾਂ ਨੇ ਸੰਭਾਲੇ ਅਹੁਦੇ, ਵੇਖੋ ਕਿੱਥੇ ਕਿਸ ਨੂੰ ਮਿਲੀ ਜ਼ਿੰਮੇਵਾਰੀ
NEXT STORY