ਜਲੰਧਰ, (ਗੁਲਸ਼ਨ)—ਆਲ ਇੰਡੀਆ ਲਾਲ ਵਰਦੀ ਕੁਲੀ ਐਸੋਸੀਏਸ਼ਨ ਦੀ ਅਗਵਾਈ ਵਿਚ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ 'ਤੇ ਕੰਮ ਕਰਨ ਵਾਲੇ ਕਰੀਬ 25 ਹਜ਼ਾਰ ਤੋਂ ਜ਼ਿਆਦਾ ਕੁਲੀਆਂ ਨੇ ਵੀਰਵਾਰ ਨੂੰ ਕਾਲੇ ਬਿੱਲੇ ਲਾ ਕੇ ਡਿਊਟੀ ਕੀਤੀ। ਜਲੰਧਰ ਕੁਲੀ ਯੂਨੀਅਨ ਦੇ ਪ੍ਰਧਾਨ ਕਸ਼ਮੀਰੀ ਲਾਲ, ਸਰਵਣ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਕੁਲੀਆਂ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਗਰੁੱਪ ਡੀ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਰੇਲ ਮੰਤਰਾਲੇ ਦੁਆਰਾ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਾ ਦੇਣ ਦੀ ਵਜ੍ਹਾ ਨਾਲ ਕੁਲੀ ਪਿਛਲੇ ਕੁਝ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਭੁੱਖ ਹੜਤਾਲ ਤੋਂ ਲੈ ਕੇ ਧਰਨੇ ਪ੍ਰਦਰਸ਼ਨ ਤੱਕ ਵੀ ਕੀਤੇ ਜਾ ਚੁੱਕੇ ਹਨ ਪਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ। ਉਨ੍ਹਾਂ ਕਿਹਾ ਕਿ ਹੁਣ ਵੱਡੇ ਪੱਧਰ 'ਤੇ ਰੇਲ ਰੋਕੂ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੇ ਲਈ ਰੇਲ ਮੰਤਰਾਲਾ ਅਤੇ ਸਰਕਾਰ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਸਾਰੇ ਸਟੇਸ਼ਨਾਂ 'ਤੇ ਕੰਮ ਕਰਨ ਵਾਲੇ ਕੁਲੀਆਂ ਨੇ ਸ਼ਾਂਤੀਪੂਰਵਕ ਢੰਗ ਨਾਲ ਰੋਸ ਵਿਅਕਤ ਕਰਦੇ ਹੋਏ ਕਾਲੇ ਬਿੱਲੇ ਲਗਾ ਕੇ ਡਿਊਟੀ ਕੀਤੀ। ਸਵੇਰੇ ਤੋਂ ਸ਼ਾਮ ਤੱਕ ਡਿਊਟੀ ਕਰਨ ਦੇ ਬਾਅਦ ਕੁਲੀਆਂ ਨੇ ਸ਼ਾਮ ਨੂੰ ਸਟੇਸ਼ਨ ਅਧਿਕਾਰੀ ਆਰ. ਕੇ. ਬਹਿਲ ਨੂੰ ਮੰਗ-ਪੱਤਰ ਸੌਂਪਿਆ।
ਕੈਮਰੇ 'ਚ ਕੈਦ ਹੋਈ ਜਿਮ ਦੇ ਫਲੋਰ ਮੈਨੇਜਰ ਦੀ ਘਟੀਆ ਹਰਕਤ, ਗ੍ਰਿਫਤਾਰ
NEXT STORY