ਜਲੰਧਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਪ੍ਰਸ਼ਾਸਨ, ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਥੋੜੇ ਸਮੇਂ ਲਈ ਹੈ ਕਿਉਂਕਿ ਇਹ ਲੋਕਾਂ ਤੋਂ ਆਪਣਾ ਭਰੋਸਾ ਗੁਆ ਚੁੱਕੇ ਹਨ।
ਰਾਜਾ ਵੜਿੰਗ ਵੱਲੋਂ ਵਾਰਡ ਨੰਬਰ 76 ਅਤੇ ਬਸਤੀ ਦਾਨਿਸ਼ਮੰਦਾਂ ਇਲਾਕੇ ਵਿੱਚ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਪਾਰਟੀ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਘਰ-ਘਰ ਪ੍ਰਚਾਰ ਕੀਤਾ ਗਿਆ।
ਇਕ ਸੀਨੀਅਰ ਸਿਟੀਜ਼ਨ ਜੋ ਕਿ ਇਕ ਸਮਾਜ ਸੇਵੀ ਵੀ ਸੀ, ਦੇ ਕਤਲ ਅਤੇ ਸ਼ਹਿਰ ਵਿਚ ਰੋਜ਼ਾਨਾ ਬੰਦੂਕ ਦੀ ਨੋਕ 'ਤੇ ਲੋਕਾਂ ਦੀ ਹੋ ਰਹੀ ਲੁੱਟ-ਖਸੁੱਟ ਦੀ ਘਟਨਾ ਦਾ ਜ਼ਿਕਰ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਨੇ ਕਦੇ ਵੀ ਇੰਨਾ ਅਸੁਰੱਖਿਅਤ ਮਹਿਸੂਸ ਨਹੀਂ ਕੀਤਾ ਸੀ, ਜਿੰਨਾ ਉਹ ਹੁਣ 'ਆਪ' ਦੇ ਰਾਜ ਵਿਚ ਮਹਿਸੂਸ ਕਰ ਰਹੇ ਹਨ।
ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸ਼ਹਿਰ ਦੀਆਂ ਮਾੜੀਆਂ ਨਾਗਰਿਕ ਸਹੂਲਤਾਂ ਅਤੇ ਸ਼ਹਿਰੀ ਸੇਵਾਵਾਂ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਕੁਝ ਘੰਟੇ ਹੀ ਬਾਰਿਸ਼ ਹੋਈ ਸੀ ਅਤੇ ਪੂਰਾ ਸ਼ਹਿਰ ਹੜ੍ਹਾਂ ਦੀ ਮਾਰ ਹੇਠ ਆ ਗਿਆ ਸੀ। ਉਨ੍ਹਾਂ ਸ਼ਹਿਰ ਵਿੱਚ ਸੇਮ ਦੀ ਸਮੱਸਿਆ ਨੂੰ ਹਰ ਤਰ੍ਹਾਂ ਨਾਲ ਹੱਲ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਸਾਡੀ ''ਜਲੰਧਰ ਪੱਛਮੀ 'ਚ ਜਿੱਤ ਪੰਜਾਬ 'ਚ 'ਆਪ' ਸਰਕਾਰ ਦੇ ਤਾਬੂਤ 'ਚ ਆਖਰੀ ਕਿੱਲ ਹੋਵੇਗੀ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਭਾਜਪਾ ਜਾਂ ਸੂਬੇ 'ਚ ਕਿਸੇ ਹੋਰ ਪਾਰਟੀ ਨੂੰ ਵੋਟ ਨਾ ਪਾਉਣ ਤੋਂ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਬਹੁਜਨ ਸਮਾਜ ਪਾਰਟੀ ਨੂੰ ਵੋਟ ਦੇਣ ਦਾ ਮਤਲਬ 'ਆਪ' ਨੂੰ ਵੋਟ ਦੇਣਾ ਹੋਵੇਗਾ ਕਿਉਂਕਿ ਇਹ ਸਾਰੇ ਸੱਤਾਧਾਰੀ ਪਾਰਟੀ ਨਾਲ ਹੀ ਮਿਲੇ ਹੋਏ ਹਨ।
ਵੜਿੰਗ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅੰਮ੍ਰਿਤਾ ਨੇ ਪਾਰਟੀ ਵਰਕਰਾਂ ਨਾਲ ਵੱਖ-ਵੱਖ ਰਿਹਾਇਸ਼ੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ। ਵੜਿੰਗ ਨੇ ਸੰਸਦੀ ਚੋਣ ਵਿੱਚ ਸ਼ਾਨਦਾਰ ਜਿੱਤ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਇਸ ਗਤੀ ਨੂੰ ਬਰਕਰਾਰ ਰੱਖਣ ਅਤੇ ਵੱਡੇ ਫਰਕ ਨਾਲ ਕਾਂਗਰਸੀ ਉਮੀਦਵਾਰ ਨੂੰ ਪੰਜਾਬ ਵਿਧਾਨ ਸਭਾ ਲਈ ਚੁਣਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਾ ਵੜਿੰਗ ਨੇ ਪਾਰਟੀ ਦੀਆਂ ਮਹਿਲਾ ਵਰਕਰਾਂ ਨਾਲ ਗੱਲਬਾਤ ਕੀਤੀ। ਪਾਰਟੀ ਵਰਕਰ ਵੜਿੰਗ ਨਾਲ ਸੈਲਫੀ ਲੈਂਦੇ ਦੇਖੇ ਗਏ, ਉੱਥੇ ਹੀ ਪਾਰਟੀ ਉਮੀਦਵਾਰ ਸੁਰਿੰਦਰ ਕੌਰ ਨੂੰ ਸਮਰਥਨ ਦੇਣ ਦਾ ਵਾਅਦਾ ਕਰਦੇ ਨਜ਼ਰ ਆਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਇਰਾਦਾ ਕਤਲ ਦੇ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ
NEXT STORY