ਜਲੰਧਰ (ਜਤਿੰਦਰ,ਭਾਰਦਵਾਜ, ਸੋਨੂੰ)- ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਸ ਸਵੇਰੇ 7 ਵਜੇ ਦੇ ਕਰੀਬ ਇਕ ਨਵੇਂ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ। ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਮਨ ਅਰੋੜਾ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਸਨ ਅਤੇ ਉਹ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਸਨ। ਰਮਨ ਅਰੋੜਾ ਨੂੰ 105 ਦਿਨਾਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਅੱਜ ਅਮਨ ਅਰੋੜਾ ਨੂੰ ਦੁਪਹਿਰ 2 ਵਜੇ ਦੇ ਕਰੀਬ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ।
ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੁਲਰ ਜ਼ਮਾਨਤ ਮਿਲਣ ਤੋਂ ਥੋੜ੍ਹੀ ਰਾਹਤ ਮਹਿਸੂਸ ਕੀਤੀ ਸੀ ਕਿ ਅੱਜ ਤੜਕਸਾਰ ਵਿਧਾਇਕ ਰਮਨ ਅਰੋੜਾ ਨੂੰ ਐੱਸ. ਟੀ. ਐੱਫ਼ ਅਤੇ ਸੀ. ਆਈ. ਏ. ਸਟਾਫ਼ ਸਮੇਤ ਰਾਮਾ ਮੰਡੀ ਦੀ ਪੁਲਸ ਨੇ ਭਾਰਤੀ ਨਿਆਏ ਸੰਹਿਤਾ ਧਾਰਾ 351 ਆਈ. ਪੀ. ਸੀ. ਅਤੇ ਧਾਰਾ 308,(2), 308,(6) ਦੇ ਤਹਿਤ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ
ਇਥੇ ਜ਼ਿਕਰਯੋਗ ਹੈ ਕਿ ਧਾਰਾ 351 ਆਈ. ਪੀ. ਸੀ. ਦੇ ਤਹਿਤ ਕਿਸੇ ਵੀ ਵਿਅਕਤੀ ਨੂੰ ਇਸ਼ਾਰਾ ਕਰਦਾ ਹੈ ਕਿ ਕੋਈ ਅਪਰਾਧਿਕ ਬਲ ਦਾ ਪ੍ਰਯੋਗ ਕਰਕੇ ਹਮਲਾ ਕਰਨ ਦਾ ਡਰ ਪੈਦਾ ਕਰ ਕਿਸੇ ਨੂੰ ਧਮਕੀ ਦੇਣਾ ਸ਼ਾਮਲ ਹੈ ਅਤੇ ਇਸ ਧਾਰਾ ਵਿੱਚ ਵੀ 2 ਸਾਲ ਦੀ ਸਜਾ ਹੋ ਸਕਦੀ ਹੈ। ਜੇਕਰ ਧਾਰਾ 351 ਭਾਰਤੀ ਸੰਹਿਤਾ ਦੀ ਧਾਰਾ ਮੁਤਾਬਕ ਦੋਸ਼ੀ ਨੂੰ 7 ਸਾਲ ਦੀ ਕੈਦ ਜਾਂ ਜੁਰਮਾਨਾ ਵੀ ਹੋ ਸਕਦਾ ਹੈ ਅਤੇ 308 (2) ਦੇ ਤਹਿਤ ਕਿਸੇ ਕੋਲੋਂ ਜਬਰਨ ਵਸੂਲੀ ਕਰਨ ਅਤੇ ਉਸ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਧਮਕੀ ਦੇ ਕੇ ਹੜਪਣਾ ਗੰਭੀਰ ਅਪਰਾਧ ਵਿੱਚ ਵੱਖ-ਵੱਖ ਸਜਾਵਾਂ ਹੋ ਸਕਦੀ ਹੈ ਅਤੇ ਧਾਰਾ 308 (6) ਭਾਰਤੀ ਨਿਆਏ ਸੰਹਿਤਾ ਬੀ. ਐੱਨ. ਐੱਸ. ਦੇ ਤਹਿਤ ਕਿਸੇ 'ਤੇ ਝੂਠੇ ਦੋਸ਼ ਲਗਾਉਣ ਦੀ ਧਮਕੀ ਦੇਣਾ ਵੀ ਹਾਜ਼ਰ ਹੈ। ਇਸ ਵਿੱਚ ਸਜਾਏ ਮੌਤ ਜਾਂ ਉਮਰ ਕੈਦ ਦੀ ਵੀ ਸਜ਼ਾ ਵੀ ਸ਼ਾਮਲ ਹੈ ਅਤੇ ਇਸ ਕੇਸ ਵਿੱਚ 10 ਸਾਲ ਦੀ ਸਜ਼ਾ ਵੀ ਸੰਭਾਵੀ ਹੈ।
ਐੱਫ਼. ਆਈ. ਆਰ. ਨੰਬਰ 253 ਮਿਤੀ 23-8-2025 ਧਾਰਾ 351 ਆਈ. ਪੀ. ਸੀ. 308, (2) ਅਤੇ ਧਾਰਾ 308,(6) ਬੀ. ਐੱਨ. ਐੱਸ. ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਮਾਨਯੋਗ ਜੇ ਐੱਮ. ਆਈ. ਸੀ. ਰਾਮ ਪਾਲ ਦੀ ਅਦਾਲਤ ਵਿੱਚ ਭਾਰੀ ਪੁਲਸ ਫੋਰਸ ਸਮੇਤ ਪੇਸ਼ ਕੀਤਾ ਗਿਆ, ਜਿੱਥੇ ਰਮਨ ਅਰੋੜਾ ਵਿਧਾਇਕ ਦੇ ਵਕੀਲ ਦਰਸ਼ਨ ਦਿਆਲ, ਮੁਖਤਿਆਰ ਮੁਹੰਮਦ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਪੁਲਸ ਨੇ ਹੋਰ ਪੁੱਛਗਿੱਛ ਲਈ 10 ਦਿਨ ਦਾ ਪੁਲਸ ਰਿਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਬਚਾਓ ਪੱਖ ਦਾ ਪੱਖ ਸੁਣ ਕੇ 3 ਦਿਨ ਦਾ ਪੁਲਸ ਰਿਮਾਂਡ ਦੇ ਕੇ ਪੁਲਸ ਦੀ ਗ੍ਰਿਫ਼ਤ ਵਿੱਚ ਭੇਜਣ ਦਾ ਹਕਮ ਸੁਣਾਇਆ ਹੈ। ਹੁਣ ਵਿਧਾਇਕ ਰਮਨ ਅਰੋੜਾ ਨੂੰ 7 ਸਤੰਬਰ ਨੂੰ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ ਨੇ ਕਈ ਪਿੰਡ
ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ ਹਾਈਕੋਰਟ ਨੇ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਹੈ। ਹੁਣ ਇਹ ਦੋਵੇਂ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਧਿਆਨਦੇਣ ਯੋਗ ਹੈ ਕਿ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਵਿਜੀਲੈਂਸ ਟੀਮ ਨੇ 14 ਮਈ ਨੂੰ ਜਾਅਲੀ ਨੋਟਿਸ ਭੇਜਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰੋਂ 6 ਲੱਖ ਰੁਪਏ ਨਕਦੀ, 1 ਕਿਲੋ 100 ਗ੍ਰਾਮ ਸੋਨਾ, ਅੱਧਾ ਕਿਲੋ ਚਾਂਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ
NEXT STORY