ਰੂਪਨਗਰ (ਸੱਜਣ ਸੈਣੀ) : ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਰੂਪਨਗਰ ’ਚ ਇਕੱਠ ਹੋ ਕੇ ਸਾਂਝੇ ਤੌਰ ’ਤੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸਥਿਤ ਵਿਧਾਨ ਸਭਾ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਰਿਹਾਇਸ਼ ’ਤੇ ਪਹੁੰਚ ਕੇ ਇਕ ਮੰਗ ਪੱਤਰ ਦਿੱਤਾ ਗਿਆ।
ਇਹ ਵੀ ਪੜ੍ਹੋ : DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ (ਵੀਡੀਓ)

ਇਸ ਦੌਰਾਨ ਮੰਗ ਪੱਤਰ ਦਿੰਦਿਆਂ ‘ਆਪ’ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਯਾਦ ਕਰਾਉਂਦਿਆਂ ਕਿਹਾ ਕਿ ਹੁਣ ਸਰਕਾਰ ਬਣ ਗਈ ਹੈ ਤੇ ਇਸ ਲਈ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਨਕਦੀ, ਦੜ੍ਹਾ-ਸੱਟਾ ਲਗਾਉਣ ਵਾਲੀਆਂ ਪਰਚੀਆਂ ਤੇ ਰਜਿਸਟਰ ਸਮੇਤ ਗ੍ਰਿਫ਼ਤਾਰ
NEXT STORY