ਕਪੂਰਥਲਾ (ਮੱਲ੍ਹੀ)-ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਆਰ. ਸੀ. ਐੱਫ਼. ਪਹੁੰਚਣ ’ਤੇ ਆਲ ਇੰਡੀਆ ਅਨੁਸੂਚਿਤ ਜਾਤੀ ਜਨਜਾਤੀ ਰੇਲਵੇ ਕਰਮਚਾਰੀ ਸੰਗਠਨ ਵੱਲੋਂ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਅਤੇ ਉਨ੍ਹਾਂ ਨੂੰ ਢੱਕ ਕੇ ਸ਼ਾਨਦਾਰ ਸੁਆਗਤ ਕੀਤਾ ਗਿਆ। ਜ਼ੋਨਲ ਪ੍ਰਧਾਨ ਜੀਤ ਸਿੰਘ ਅਤੇ ਜ਼ੋਨਲ ਜਨਰਲ ਸਕੱਤਰ ਮਾਨਯੋਗ ਸੋਹਣ ਬੈਠਾ ਨੇ ਮਿਲ ਕੇ ਆਰ. ਡੀ. ਸੀ. ਏ. ਅਤੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ, ਜਿਸ ਵਿਚ ਮੁੱਖ ਤੌਰ 'ਤੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਤੋਂ ਪਰਦਾ ਹਟਾਉਣ ਅਤੇ ਚੌਕ ਦਾ ਨਾਮ ਭਾਰਤੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦੇ ਨਾਮ 'ਤੇ ਰੱਖਣ ਅਤੇ ਕੰਪਲੈਕਸ ਚੌਂਕ ਦਾ ਨਾਮ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਮਾਤਾ ਸਵਿੱਤਰੀ ਬਾਈ ਫੂਲੇ ਜੀ ਦੇ ਨਾਮ 'ਤੇ ਰੱਖਣ ਸਬੰਧੀ ਬਹੁਤ ਹੀ ਗੰਭੀਰ ਚਰਚਾ ਕੀਤੀ ਗਈ। ਉਕਤ ਵੱਖ-ਵੱਖ ਮੁੱਦਿਆਂ ਸਮੇਤ ਕਰਮਚਾਰੀਆਂ ਨਾਲ ਸਬੰਧਤ ਮੁੱਦੇ ਵਿਸ਼ੇਸ਼ ਚਰਚਾ ਦਾ ਵਿਸ਼ਾ ਰਹੇ।
ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਥੇਬੰਦੀ ਦੀਆਂ ਪ੍ਰਮੁੱਖ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਅਤੇ ਕਈ ਮਸਲੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਸ਼ਾਨਦਾਰ ਸੁਆਗਤ ਅਤੇ ਮੀਟਿੰਗ ਨੇ ਸੰਗਠਨ ਅਤੇ ਰੇਲ ਰਾਜ ਮੰਤਰੀ ਵਿਚਕਾਰ ਸਹਿਯੋਗੀ ਪਹੁੰਚ ਨੂੰ ਮਜ਼ਬੂਤ ਕੀਤਾ ਅਤੇ ਭਵਿੱਖ ਵਿੱਚ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਕਾਰਾਤਮਕ ਦਿਸ਼ਾ ਦੇਣ ਦਾ ਸੰਕੇਤ ਦਿੱਤਾ।
ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਬਿਆਨ
ਇਸ ਵਿਸ਼ੇਸ਼ ਮੀਟਿੰਗ ਦੌਰਾਨ ਜਥੇਬੰਦੀ ਦੇ ਜ਼ੋਨਲ ਖ਼ਜ਼ਾਨਚੀ ਰਵਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਧਰਮਪਾਲ ਪੈਂਥਰ, ਮੀਤ ਪ੍ਰਧਾਨ ਆਰ. ਸੀ. ਮੀਨਾ, ਕਾਨੂੰਨੀ ਸਲਾਹਕਾਰ ਰਣਜੀਤ ਸਿੰਘ ਨਾਹਰ, ਸਹਾਇਕ ਸਕੱਤਰ ਕਸ਼ਮੀਰ ਸਿੰਘ, ਜਥੇਬੰਦੀ ਦੇ ਸਕੱਤਰ ਜਸਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ, ਜਿਸ 'ਤੇ ਰੇਲਵੇ ਨੇ ਭਖਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ, ਜਿਸ 'ਤੇ ਰਾਜ ਮੰਤਰੀ ਨੇ ਹਾਂ ਪੱਖੀ ਨਜ਼ਰੀਆ ਰੱਖਦੇ ਹੋਏ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ- PNB ’ਚ ਲਾਕਰ ਲੈਣ ਵਾਲੇ ਸਾਵਧਾਨ! ਕਿਤੇ ਤੁਹਾਡੇ ਖ਼ੂਨ-ਪਸੀਨੇ ਦੀ ਕਮਾਈ ਨਾ ਹੋ ਜਾਵੇ ਸਾਫ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਬਿਆਨ
NEXT STORY