ਜਲੰਧਰ (ਪੁਨੀਤ)-ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਇਕ ਦਿਨ ਵਿਚ ਸਭ ਤੋਂ ਵੱਧ ਜੁਰਮਾਨੇ ਲਾ ਕੇ ਇਤਿਹਾਸ ਰਚਿਆ ਹੈ ਅਤੇ ਰਿਕਾਰਡ ਮਾਲੀਆ ਕਮਾ ਕੇ ਇਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਡੀ. ਆਰ. ਐੱਮ. ਸੰਜੀਵ ਕੁਮਾਰ ਦੀ ਅਗਵਾਈ ਹੇਠ ਯੋਜਨਾਬੱਧ ਯਤਨਾਂ ਅਤੇ ਟੀਮ ਵਰਕ ਦੇ ਨਤੀਜੇ ਵਜੋਂ ਟਿਕਟ ਚੈਕਿੰਗ ਰਾਹੀਂ 3,348 ਯਾਤਰੀਆਂ ਨੂੰ 25.06 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ।
ਪੰਜਾਬ 'ਚ ਸਸਪੈਂਡ SHO ਦੀਆਂ ਵਧੀਆਂ ਮੁਸ਼ਕਿਲਾਂ! ਹੁਣ ਕੀਤੀ ਗਈ ਇਹ ਵੱਡੀ ਕਾਰਵਾਈ, ਮਚੀ ਤੜਥੱਲੀ
ਅਧਿਕਾਰੀਆਂ ਨੇ ਦੱਸਿਆ ਕਿ ਜਲੰਧਰ ਸ਼ਹਿਰ ਅਤੇ ਕੈਂਟ ਸਮੇਤ ਡਿਵੀਜ਼ਨ ਦੇ ਵੱਖ-ਵੱਖ ਸਟੇਸ਼ਨਾਂ ਤੇ ਰੇਲਗੱਡੀਆਂ ’ਤੇ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਇਕ ਦਿਨ ਵਿਚ ਕੁੱਲ੍ਹ 3,348 ਯਾਤਰੀਆਂ ਨੂੰ ਬਿਨਾਂ ਟਿਕਟਾਂ ਜਾਂ ਅਨਿਯਮਿਤ ਯਾਤਰਾ ਕਰਦੇ ਫੜਿਆ ਗਿਆ। ਇਨ੍ਹਾਂ ਯਾਤਰੀਆਂ ਤੋਂ ਜੁਰਮਾਨੇ ਤੇ ਫੀਸ ਦੇ ਰੂਪ ਵਿਚ 25.06 ਲੱਖ ਦੀ ਰਕਮ ਇਕੱਠੀ ਕੀਤੀ ਗਈ। ਇਸ ਤੋਂ ਪਹਿਲਾਂ 2022 ਵਿਚ ਡਿਵੀਜ਼ਨ ਨੇ ਇਕ ਦਿਨ ਵਿਚ ਟਿਕਟ ਚੈਕਿੰਗ ਮਾਲੀਏ ਵਿਚ 24.5 ਲੱਖ ਕਮਾ ਕੇ ਇਕ ਰਿਕਾਰਡ ਕਾਇਮ ਕੀਤਾ ਸੀ। ਹੁਣ ਡਿਵੀਜ਼ਨ ਨੇ ਇਸ ਰਿਕਾਰਡ ਨੂੰ ਪਾਰ ਕਰ ਦਿੱਤਾ ਹੈ ਅਤੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ।
ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਨੇ ਇਸ ਇਤਿਹਾਸਕ ਪ੍ਰਾਪਤੀ ਲਈ ਪੂਰੇ ਟਿਕਟ-ਚੈਕਿੰਗ ਸਟਾਫ਼ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਤਾਲਮੇਲ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਡਿਵੀਜ਼ਨ ਵਿਚ ਟਿਕਟ-ਚੈਕਿੰਗ ਕਾਰਜਾਂ ਨੂੰ ਮਜ਼ਬੂਤ ਕਰਨ ਲਈ ਇਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਵਿਚ ਵਿਅਸਤ ਰੂਟਾਂ, ਪ੍ਰਮੁੱਖ ਰੇਲਗੱਡੀਆਂ ਅਤੇ ਸਟੇਸ਼ਨਾਂ ’ਤੇ ਨਿਗਰਾਨੀ ਵਧਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਸੰਦੇਸ਼ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਸੰਜੀਵ ਕੁਮਾਰ ਨੇ ਕਿਹਾ ਕਿ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ਰੇਲਵੇ ਦੇ ਮਾਲੀਏ ਨੂੰ ਪ੍ਰਭਾਵਤ ਕਰਦੀ ਹੈ ਅਤੇ ਇਮਾਨਦਾਰ ਯਾਤਰੀਆਂ ਦੇ ਅਧਿਕਾਰਾਂ ’ਤੇ ਵੀ ਮਾੜਾ ਪ੍ਰਭਾਵ ਪਾਉਂਦੀ ਹੈ। ਇਸ ਲਈ ਯਾਤਰੀਆਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਅਤੇ ਯਾਤਰਾ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕੋਲ ਵੈਧ ਟਿਕਟਾਂ ਹਨ।
ਇਹ ਵੀ ਪੜ੍ਹੋ: ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰਾਂਸਜੈਂਡਰ ਨਾਲ ਲਿਵ-ਇਨ ’ਚ ਰਹਿ ਰਹੇ ਨੌਜਵਾਨ ਨੂੰ ਗੁਆਂਢੀ ਨੇ ਛੱਤ ਤੋਂ ਮਾਰਿਆ ਧੱਕਾ
NEXT STORY