ਹਰਿਆਣਾ, (ਰਾਜਪੂਤ)- ਥਾਣਾ ਹਰਿਆਣਾ ਦੀ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਚ. ਓ. ਦਿਲਬਾਗ ਸਿੰਘ ਨੇ ਜਾਣਕਾਰੀੇ ਦਿੰਦੇ ਹੋਏ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਸ ਟੀਮ ਵੱਲੋਂ ਦੀਪਕ ਕੁਮਾਰ ਪੁੱਤਰ ਸੋਮਨਾਥ ਵਾਸੀ ਪਿੰਡ ਬੱਸੀ ਬਜੀਦ ਕੋਲੋਂ 40 ਬੋਤਲਾਂ ਬਰਾਮਦ ਕੀਤੀਆਂ ਗਈਅਾਂ। ਪੁਲਸ ਨੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਹਿਲਪੁਰ, (ਜਸਵੀਰ)-ਸੁਖਵਿੰਦਰ ਸਿੰਘ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਮਾਹਿਲਪੁਰ ਦੀ ਪੁਲਸ ਨੇ ਨਾਕਾਬੰਦੀ ਦੌਰਾਨ 120 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਮਾਹਿਲਪੁਰ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਥਾਣੇਦਾਰ ਬਖਸ਼ੀਸ਼ ਸਿੰਘ ਪੁਲਸ ਪਾਰਟੀ ਸਮੇਤ ਮਾਹਿਲਪੁਰ ਫਗਵਾਡ਼ਾ ਰੋਡ ’ਤੇ ਬੀ. ਡੀ. ਓ. ਕਾਲੋਨੀ ਮਾਹਿਲਪੁਰ ਹਰਬੰਸ ਗੇਟ ਕੋਲ ਗਸ਼ਤ ਕਰ ਰਹੀ ਸੀ।
ਇਸ ਦੌਰਾਨ ਕੋਟ ਫਤੂਹੀ ਵੱਲੋਂ ਆ ਰਹੀ ਅਸਟੀਮ ਕਾਰ ਨੰਬਰ (ਪੀ ਬੀ 07 ਕਿਊ, 7957), ਜਿਸ ਨੂੰ ਅਮਰੀਕ ਸਿੰਘ ਉਰਫ ਲਾਡਾ ਪੁੱਤਰ ਮਹਿੰਦਰ ਸਿੰਘ ਵਾਸੀ ਸਰਹਾਲਾ ਕਲਾਂ ਥਾਣਾ ਚੱਬੇਵਾਲ ਚਲਾ ਰਿਹਾ ਸੀ, ਦੀ ਸ਼ੱਕ ਦੇ ਤੌਰ ’ਤੇ ਤਲਾਸ਼ੀ ਲੈਣ ’ਤੇ ਉਸ ਪਾਸੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਅਾਂ। ਥਾਣਾ ਮਾਹਿਲਪੁਰ ਦੀ ਪੁਲਸ ਨੇ ਸ਼ਰਾਬ ਸਮੇਤ ਉਕਤ ਦੋਸ਼ੀ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਲਾਜ਼ਮਾਂ ਦੂਜੇ ਦਿਨ ਵੀ ਕੰਮ ਠੱਪ ਰੱਖ ਕੇ ਕੀਤਾ ਰੋਸ ਮੁਜ਼ਾਹਰਾ
NEXT STORY