ਜਲੰਧਰ (ਪੁਨੀਤ)- ਹਵਾਵਾਂ ਦੀ ਦਿਸ਼ਾ ਬਦਲਣ ਨਾਲ ਖੁਸ਼ਕ ਮੌਸਮ ਸ਼ੁਰੂ ਹੋ ਗਿਆ ਹੈ ਜੋ ਆਉਣ ਵਾਲੇ ਦਿਨਾਂ 'ਚ ਠੰਡ ਤੋਂ ਰਾਹਤ ਦਿਵਾਏਗਾ। ਬੀਤੇ ਦਿਨ ਹਲਕੀ ਧੁੱਪ ਨੇ ਕੜਾਕੇ ਦੀ ਠੰਡ ਤੋਂ ਰਾਹਤ ਦਿਵਾਈ ਪਰ ਸ਼ਾਮ ਨੂੰ ਠੰਡ ਦਾ ਅਸਰ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਸ਼ਾਮ ਤੋਂ ਮੌਸਮ ’ਚ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ ਅਤੇ ਵੱਧ ਤੋਂ ਵੱਧ ਤਾਪਮਾਨ ’ਚ ਵਾਧਾ ਦੇਖਣ ਨੂੰ ਮਿਲੇਗਾ।
ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੌਰਾਨ ਰਾਹਤ ਦੀ ਵੱਡੀ ਖਬਰ ਆਈ ਹੈ ਕਿ ਪੰਜਾਬ ’ਚ ਰੈੱਡ ਅਤੇ ਆਰੇਂਜ ਅਲਰਟ ਖ਼ਤਮ ਹੋ ਗਿਆ ਹੈ। ਮੰਗਲਵਾਰ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਯੈਲੋ ਜ਼ੋਨ ’ਚ ਰਹਿਣਗੇ, ਜਦਕਿ ਜਲੰਧਰ ਦਾ ਗੁਆਂਢੀ ਜ਼ਿਲ੍ਹਾ ਹੁਸ਼ਿਆਰਪੁਰ ਗ੍ਰੀਨ ਜ਼ੋਨ ’ਚ ਆ ਜਾਵੇਗਾ।
ਇਹ ਵੀ ਪੜ੍ਹੋ- 2 ਫਰਵਰੀ ਨੂੰ ਲਾਂਚ ਹੋਵੇਗਾ ਐਪਲ ਦਾ 'Vision Pro', 19 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ ਪ੍ਰੀ-ਬੁਕਿੰਗ
ਇਸੇ ਤਰ੍ਹਾਂ ਪੂਰੇ ਹਫ਼ਤੇ ’ਚ ਸਵੇਰੇ ਅਤੇ ਸ਼ਾਮ ਨੂੰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਬੁੱਧਵਾਰ ਨੂੰ ਜਲੰਧਰ ਸਮੇਤ ਪੰਜਾਬ ਦਾ 70 ਫੀਸਦੀ ਹਿੱਸਾ ਗ੍ਰੀਨ ਜ਼ੋਨ ’ਚ ਆ ਜਾਵੇਗਾ ਅਤੇ ਮੌਸਮ ’ਚ ਲਗਾਤਾਰ ਸੁਧਾਰ ਹੋਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਅਨੁਸਾਰ ਹੁਣ ਨਮੀ ’ਚ ਕਮੀ ਨਾਲ ਮੌਸਮ ਖੁਸ਼ਕ ਰਹੇਗਾ, ਜਿਸ ਨਾਲ ਧੁੰਦ ਦਾ ਰੁਝਾਨ ਖਤਮ ਹੋ ਜਾਵੇਗਾ। ਅੱਜ-ਕੱਲ੍ਹ ਮਹਾਨਗਰ ’ਚ ਧੁੰਦ ਦਾ ਪ੍ਰਭਾਵ ਲਗਭਗ ਖ਼ਤਮ ਹੋ ਗਿਆ ਹੈ, ਜਦਕਿ ਬਾਹਰੀ ਇਲਾਕਿਆਂ ’ਚ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਅਗਲੇ ਦਿਨਾਂ ’ਚ ਧੁੰਦ ਤੋਂ ਵੀ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ- USA 'ਚ ਵੀ ਦਿਖੇਗਾ ਪ੍ਰਾਣ-ਪ੍ਰਤਿਸ਼ਠਾ ਸਮਾਰੋਹ, NY ਦੇ ਟਾਈਮਸ ਸਕੁਏਅਰ 'ਤੇ ਕੀਤਾ ਜਾਵੇਗਾ 'Live Telecast'
ਮੌਸਮ ਵਿਭਾਗ ਨੇ 9 ਤਰੀਕ ਨੂੰ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਖ਼ਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਜਦਕਿ 10 ਜਨਵਰੀ ਤੋਂ ਮੌਸਮ ’ਚ ਰਾਹਤ ਦੀ ਭਵਿੱਖਬਾਣੀ ਕੀਤੀ ਹੈ। ਇਸ ਹਫ਼ਤੇ ਘੱਟੋ-ਘੱਟ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਨਹੀਂ ਹੋਈ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ ’ਚ ਵਾਧਾ ਹੋਵੇਗਾ, ਜਿਸ ਨਾਲ ਕੜਾਕੇ ਦੀ ਠੰਡ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਮੈਡੀਕਲ ਪ੍ਰੀਖਿਆ ਦੇਣ ਗਈ ਪ੍ਰੀਖਿਆਰਥੀ ਦੀ ਚੈਕਿੰਗ ਦੌਰਾਨ ਜੋ ਹੋਇਆ, ਸਭ ਰਹਿ ਗਏ ਹੈਰਾਨ, ਦੇਖੋ ਵੀਡੀਓ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲਾਂ ’ਚ 81 ਕਰੋੜ ਰੁਪਏ ਦੇ ਸੋਲਰ ਪ੍ਰਾਜੈਕਟ ’ਚ ਤੋੜੇ ਗਏ ਕਈ ਨਿਯਮ, CM ਮਾਨ ਦੇ ਹੁਕਮਾਂ ਨਾਲ ਪਈਆਂ ਭਾਜੜਾਂ
NEXT STORY