ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੁਝ ਦਿਨਾਂ ਤੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਵੀਰਵਾਰ ਨੂੰ ਵੀ ਇਕੱਠੇ 17 ਪਾਜ਼ੇਟਿਵ ਕੇਸ ਮਿਲਣ ਨਾਲ ਐਕਟਿਵ ਕੇਸਾਂ ਦੀ ਗਿਣਤੀ 64 ’ਤੇ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਸਿਹਤ ਵਿਭਾਗ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਜ਼ ਤੋਂ ਕੁੱਲ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਹ ਸਾਰੇ ਲੋਕ ਜ਼ਿਲ੍ਹੇ ਦੇ ਰਹਿਣ ਵਾਲੇ ਪਾਏ ਗਏ। ਪਾਜ਼ੇਟਿਵ ਆਉਣ ਵਾਲਿਆਂ ਵਿਚ ਇਕ ਪਤੀ-ਪਤਨੀ, ਡਾਕਟਰ ਅਤੇ 13 ਸਾਲਾ ਬੱਚੀ ਸ਼ਾਮਲ ਹੈ। ਇਹ ਮਰੀਜ਼ ਵਰਿਆਮ ਨਗਰ, ਰਾਜਿੰਦਰ ਨਗਰ ਪੁਲਸ ਲਾਈਨ, ਮੋਤਾ ਸਿੰਘ ਨਗਰ, ਗੁਰੂ ਤੇਗ ਬਹਾਦਰ ਨਗਰ, ਗੁਰੂ ਨਾਨਕਪੁਰਾ, ਲੱਧੇਵਾਲੀ, ਖੁਰਲਾ ਕਿੰਗਰਾ, ਮਲਸੀਆਂ ਅਤੇ ਨਕੋਦਰ ਆਦਿ ਇਲਾਕਿਆਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ’ਚ ਗਰਮਾਗਰਮੀ, ਪੈਸਾ ਖ਼ਰਚਣ ਤੋਂ ਕਤਰਾਉਣ ਲੱਗੇ ਨੇਤਾ
ਜ਼ਿਕਰਯੋਗ ਹੈ ਕਿ ਜਦੋਂ ਤੋਂ ਕੋਰੋਨਾ ਸ਼ੁਰੂ ਹੋਇਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਸਿਹਤ ਮਹਿਕਮੇ ਨੇ ਜ਼ਿਲ੍ਹੇ ਵਿਚ 25,31,166 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਅਤੇ ਇਨ੍ਹਾਂ ਵਿਚੋਂ 86,315 ਦੀ ਰਿਪੋਰਟ ਪਾਜ਼ੇਟਿਵ ਆਈ। ਪਾਜ਼ੇਟਿਵ ਆਉਣ ਵਾਲੇ ਕੁੱਲ ਮਰੀਜ਼ਾਂ ਵਿਚੋਂ 79,266 ਮਰੀਜ਼ ਰਿਕਵਰ ਅਤੇ 1985 ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਜਲੰਧਰ ਨਿਗਮ ’ਚ ਫਰਜ਼ੀਵਾੜਾ, ਸਕੂਟਰਾਂ ’ਤੇ ਹੀ ਢੋਇਆ ਜਾ ਰਿਹਾ 10-10 ਟਨ ਕੂੜਾ, ਲੱਖਾਂ ਦੀ ਪੇਮੈਂਟ ਇੰਝ ਹੋ ਰਹੀ ਕਲੇਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ’ਚ ਗਰਮਾਗਰਮੀ, ਪੈਸਾ ਖ਼ਰਚਣ ਤੋਂ ਕਤਰਾਉਣ ਲੱਗੇ ਨੇਤਾ
NEXT STORY