ਕਪੂਰਥਲਾ (ਮਹਾਜਨ)— ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਦੇ ਹੁਕਮਾਂ ਅਨੁਸਾਰ ਪੰਜਾਬ ਭਰ 'ਚ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਨੂੰ ਦੇਖਦੇ ਹੋਏ ਜ਼ਿਲੇ ਭਰ 'ਚ ਚੈਕਿੰਗ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਜ਼ਿਲਾ ਕਪੂਰਥਲਾ ਦੇ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਜ਼ਿਲਾ ਭਰ 'ਚ ਸਰਵਜਨਿਕ ਸਥਾਨਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਪੁਲਸ ਦੇ ਪ੍ਰਭਾਰੀ ਹਰਜਿੰਦਰ ਸਿੰਘ ਦੀ ਅਗਵਾਈ 'ਚ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਗਈ ਤੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਖੁਫੀਆ ਏਜੰਸੀਆਂ ਨੇ ਸੂਬੇ 'ਚ 26 ਜਨਵਰੀ ਨੂੰ ਲੈ ਕੇ ਅੱਤਵਾਦੀ ਹਮਲਿਆਂ ਦੇ ਸ਼ੱਕ ਨੂੰ ਦੇਖਦੇ ਹੋਏ ਵਿਸ਼ੇਸ਼ ਅਲਰਟ ਜਾਰੀ ਕੀਤਾ ਹੈ, ਜਿਸ ਨੂੰ ਲੈ ਕੇ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਦੀ ਅਗਵਾਈ 'ਚ ਡਾਗ ਸਕੁਐਡ ਦੀ ਟੀਮ ਨੇ ਰੇਲਵੇ ਸਟੇਸ਼ਨ ਕਪੂਰਥਲਾ ਪਹੁੰਚ ਕੇ ਰੇਲ ਯਾਤਰੀਆਂ ਦੀ ਤਲਾਸ਼ੀ ਲਈ, ਜਿਸ ਦੌਰਾਨ ਦੂਸਰੇ ਸ਼ਹਿਰਾਂ ਤੋਂ ਆਏ ਲੋਕਾਂ ਦੇ ਨਾਂ ਤੇ ਪਤੇ ਵੀ ਨੋਟ ਕੀਤੇ ਗਏ। ਇਸ ਦੌਰਾਨ ਬਿਨਾਂ ਕੰਮ ਦੇ ਰੇਲਵੇ ਸਟੇਸ਼ਨ 'ਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ। ਖੋਜੀ ਕੁੱਤਿਆਂ ਦੀ ਮਦਦ ਨਾਲ ਕਈ ਘੰਟਿਆਂ ਤਕ ਚੱਲੀ ਇਸ ਮੁਹਿੰਮ ਦੌਰਾਨ ਭਾਰੀ ਗਿਣਤੀ 'ਚ ਪੁਲਸ ਕਰਮਚਾਰੀ ਮੌਜੂਦ ਸਨ।
ਅਧਿਆਪਕ ਵੱਲੋਂ ਮਾੜੇ ਸ਼ਬਦ ਬੋਲਣ 'ਤੇ ਵਿਦਿਆਰਥਣ ਨੇ ਕੱਟੀਆਂ ਨਸਾਂ
NEXT STORY