ਟਾਂਡਾ ਉੜਮੁੜ (ਵਰਿੰਦਰ ਪੰਡਿਤ)-75ਵੇਂ ਗਣਤੰਤਰ ਦਿਵਸ ਮੌਕੇ ਉਪ ਮੰਡਲ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਮੁੱਖ ਮਹਿਮਾਨ ਐੱਸ. ਡੀ. ਐੱਮ. ਟਾਂਡਾ ਵਿਓਮ ਭਾਰਦਵਾਜ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਬੀ. ਡੀ. ਪੀ. ਓ. ਟਾਂਡਾ ਡਾ. ਧਾਰਾ ਕੱਕੜ ਅਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਅੱਜ ਉੱਪ ਮੰਡਲ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ।
ਉਕਤ ਅਧਿਕਾਰੀਆਂ ਨੇ ਦੱਸਿਆ ਕਿ ਰਿਹਰਸਲ ਦੌਰਾਨ ਪੁਲਸ ਅਤੇ ਐੱਨ. ਸੀ. ਸੀ. ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜਬਾ ਉਜਾਗਰ ਹੋਇਆ।
ਇਹ ਵੀ ਪੜ੍ਹੋ : ਚਾਵਾਂ ਨਾਲ ਅਮਰੀਕਾ ਤੋਂ 5 ਸਾਲਾ ਪੁੱਤ ਸਣੇ ਸਹੁਰੇ ਘਰ ਆਈ ਸੀ ਔਰਤ, ਹੁਣ ਕਮਰੇ 'ਚੋਂ ਮਿਲੀ ਲਾਸ਼
ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਜਿੱਥੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਤ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀ ਵਾਲੀਆਂ ਸਮਾਜ ਸੇਵੀ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਸਮਾਰੋਹ ਵਿਚ ਟਾਂਡਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਧਰ ਸਬ ਡਿਵੀਜ਼ਨ ਬਣਨ ਤੋਂ ਬਾਅਦ ਪਹਿਲੀ ਵਾਰ ਟਾਂਡਾ ਵਿਚ ਹੋ ਰਹੇ ਇਸ ਸਮਾਗਮ ਨੂੰ ਲੈਕੇ ਟਾਂਡਾ ਵਾਸੀਆਂ ਵਿਚ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ, ਸੁਪਰਡੈਂਟ ਸੁਖਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਅਜੇ ਸੈਣੀ, ਬਿਕਰਮਜੀਤ ਸਿੰਘ ਭੇਲਾ, ਨੀਰਜ ਕੁਮਾਰ, ਸਮੀਰ ਧਵਨ, ਬਲਵਿੰਦਰ ਸਿੰਘ, ਥਾਣਾ ਇੰਚਾਰਜ ਗੁਰਵਿੰਦਰ ਸਿੰਘ, ਕੋਚ ਕੁਲਵੰਤ ਸਿੰਘ, ਵਿਪੁਲ ਸਿੰਘ ਮੁਲਤਾਨੀ ਆਦਿ ਮੌਜੂਦ ਸਨ |
ਇਹ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਮਾਮਲੇ 'ਤੇ ਮੰਤਰੀ ਖ਼ਿਲਾਫ਼ ਜਾਖੜ ਵੱਲੋਂ ਰਾਜਪਾਲ ਤੋਂ ਨਿਰਪੱਖ ਜਾਂਚ ਦੀ ਮੰਗ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਾਡਲ ਟਾਊਨ ’ਚ ਲੱਖਾਂ ਦੀ ਜਿਊਲਰੀ ਨਾਲ ਭਰਿਆ ਬੈਗ ਲੈ ਕੇ ਲੁਟੇਰੇ ਫ਼ਰਾਰ
NEXT STORY