ਜਲੰਧਰ (ਪੰਕਜ,ਕੁੰਦਨ)- ਸਮਾਰਟ ਸਿਟੀ ਕਹੇ ਜਾਣ ਵਾਲੇ ਜਲੰਧਰ ਵਰਗੇ ਮਹਾਨਗਰ ਦੇ ਕੁਝ ਇਲਾਕਿਆਂ ਦੀ ਹਾਲਤ ਤਰਸਯੋਗ ਹੋ ਗਈ ਹੈ। ਜਲੰਧਰ ਦੇ ਗਾਜ਼ੀਗਗੁੱਲਾ ਫਾਟਕ ਦੇ ਕੋਲ ਸੜਕ ਦਾ ਬੁਰਾ ਹਾਲ ਹੈ। ਟੁੱਟੀ ਸੜਕ ਦੇ ਕੋਲ ਸੀਵਰੇਜ ਦਾ ਗੰਦਾ ਪਾਣੀ ਸਾਰਾ ਦਿਨ ਸੜਕਾਂ 'ਤੇ ਖੜ੍ਹਾ ਰਹਿੰਦਾ ਹੈ, ਜਿਸ ਦੇ ਕਾਰਨ ਬੀਮਾਰੀਆਂ ਦੇ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਫਾਟਕ ਨੇੜੇ ਟੁੱਟੀ ਸੜਕ ਅਤੇ ਸੀਵਰੇਜ ਦਾ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਥੇ ਹੀ ਸੜਕਾਂ ਦੀ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਵੀ ਜਾਣੂੰ ਕਰਵਾਇਆ ਗਿਆ ਹੈ ਪਰ ਅਜੇ ਤੱਕ ਇਸ ਦਾ ਕੋਈ ਹੱਲ ਨਹੀਂ ਨਿਕਲਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਇਸ ਸਮੱਸਿਆ ਦਾ ਹੱਲ ਕਰਕੇ ਇਲਾਕੇ ਦੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Dubai 'ਚ ਇੰਟਰਨੈਸ਼ਨਲ ਬਿਜ਼ਨੈਸ ਐਵਾਰਡ 18 ਨਵੰਬਰ ਨੂੰ
NEXT STORY