ਜਲੰਧਰ (ਸੋਨੂੰ)— ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਅਵੈਨਿਊ ਨੇੜੇ ਅਣਪਛਾਤੇ ਵਾਹਨ ਦੀ ਆਟੋ ਦੇ ਨਾਲ ਟੱਕਰ ਹੋਣ ਕਰਕੇ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਆਟੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਆਟੋ ਚਾਲਕ ਲੰਮਾ ਪਿੰਡ ਚੌਕ ਤੋਂ ਪੀ. ਏ. ਪੀ. ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਗੁਰੂ ਗੋਬਿੰਦ ਸਿੰਘ ਅਵੈਨਿਊ ਦੇ ਕੋਲ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦੇ ਹੋਏ ਦੂਜੇ ਪਾਸੇ ਚਲਾ ਗਿਆ ਅਤੇ ਆਟੋ ਚਾਲਕ ਦੀ ਆਟੋ 'ਚੋਂ ਡਿੱਗਣ ਕਰਕੇ ਮੌਕੇ 'ਤੇ ਮੌਤ ਹੋ ਗਈ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਥਾਣਾ ਰਾਮਾਮੰਡੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ: ਬਾਵਾ
NEXT STORY