ਜਲੰਧਰ (ਮਹੇਸ਼)— ਇਥੋਂ ਦੇ ਅਰਮਾਨ ਨਗਰ ਰੇਲਵੇ ਫਾਟਕ ਨੇੜੇ ਟਰੈਕਟਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਵਾਪਰਨ ਦੌਰਾਨ ਗੰਭੀਰ ਰੂਪ 'ਚ ਜ਼ਖਮੀ ਹੋਏ ਬਾਈਕ ਸਵਾਰ ਨੂੰ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਰਾਮਾਮੰਡੀ ਦੇ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦਿਆਲ ਸਿੰਘ ਪੁੱਤਰ ਮੁਰਤ ਸਿੰਘ ਦੇ ਰੂਪ 'ਚ ਹੋਈ ਹੈ, ਜੋਕਿ ਸਲੇਮਪੁਰ ਮਸੰਦਾ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਥਾਣਾ ਰਾਮਾਮੰਡੀ ਦੇ ਸਬ ਇੰਸਪੈਕਟਰ ਸੇਵਾ ਸਿੰਘ ਨੇ ਦੱਸਿਆ ਕਿ ਗੁਰਦਿਆਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਮੌਕੇ 'ਤੇ ਟਰੈਕਟਰ ਚਾਲਕ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਵੱਲੋਂ 6 ਨਸ਼ਾ ਤਸਕਰ ਕਾਬੂ
NEXT STORY