ਜਲੰਧਰ (ਸੋਨੂੰ)— ਕਰਤਾਰਪੁਰ 'ਚ ਅੱਜ ਪੰਜਾਬ ਸਟੇਟ ਪ੍ਰਾਈਵੇਟ ਟਰਾਂਸਪੋਰਟ ਵਰਕਰ ਯੂਨੀਅਨ ਵੱਲੋਂ ਪ੍ਰਾਈਵੇਟ ਬੱਸ ਡਰਾਈਵਰ ਅਤੇ ਕੰਡਕਟਰਾਂ ਨੂੰ ਆ ਰਹੀਆਂ ਮੁਸ਼ਕਲਾਂ ਕਾਰਨ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸਮਰਥਕਾਂ ਨੇ ਕਿਹਾ ਕਿ ਜਦੋਂ ਕੋਈ ਵੀ ਬੱਸ ਡਰਾਈਵਰ ਤੋਂ ਕੋਈ ਹਾਦਸਾ ਵਾਪਰਦਾ ਸੀ ਤਾਂ ਹਾਦਸੇ ਦਾ ਸਾਰਾ ਖਰਚ ਬੱਸ ਡਰਾਈਵਰ ਅਤੇ ਕੰਡਕਟਰ ਨੂੰ ਦੇਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਬੱਸ ਮਾਲਕਾਂ ਵੱਲੋਂ ਡਰਾਈਵਰ ਅਤੇ ਕੰਡਕਟਰਾਂ ਨੂੰ ਤਨਖਾਹ ਵੀ ਬਹੁਤ ਘੱਟ ਦਿੱਤੀ ਜਾਂਦੀ ਹੈ ਅਤੇ ਇਸ ਸਬੰਧੀ ਵਰਕਰਾਂ ਵੱਲੋਂ ਇਹ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਵਰਕਰਾਂ ਨਾਲ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤਜਿੰਦਰ ਸਿੰਘ ਨਿੱਝਰ ਵੀ ਇਸ ਧਰਨੇ 'ਚ ਸ਼ਾਮਲ ਹੋਏ ਅਤੇ ਪ੍ਰਾਈਵੇਟ ਟਰਾਂਸਪੋਰਟ ਦੀਆਂ ਇਨ੍ਹਾਂ ਸਮੱਸਿਆ ਨੂੰ ਦੇਖਦੇ ਹੋਏ ਬਾਈ ਨਛੱਤਰ ਸਿੰਘ ਨੂੰ ਪੰਜਾਬ ਸਟੇਟ ਪ੍ਰਾਈਵੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਪ੍ਰਧਾਨ ਚੁਣਿਆ ਗਿਆ ।
ਪੂਰੀ ਕਾਲੀ ਤੇ ਵਿਰੋਧੀ ਸੂਚੀ ਵੈੱਬਸਾਈਟ 'ਤੇ ਜਨਤਕ ਕੀਤੀ ਜਾਵੇ : ਜੀ. ਕੇ.
NEXT STORY