ਜਲੰਧਰ (ਮਹੇਸ਼)— ਪਰਾਗਪੁਰ ਪੁਲਸ ਨਾਕੇ ਨੇੜੇ ਸੜਕ ਹਾਦਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਰਾਮ (45) ਪੁੱਤਰ ਰਤਨਾ ਰਾਮ ਵਾਸੀ ਧੁਲੇਤਾ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਅਲਸਰ ਦੀ ਬੀਮਾਰੀ ਨਾਲ ਪੀੜਤ ਸੀ ਅਤੇ ਅੱਜ ਦਵਾਈ ਲੈਣ ਲਈ ਆਪਣੇ ਪਿੰਡ ਧੁਲੇਤਾ ਤੋਂ ਜਲੰਧਰ ਮੋਟਰਸਾਈਕਲ 'ਤੇ ਆ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਰਾਗਪੁਰ ਪੁਲਸ ਚੌਕੀ ਨੇੜੇ ਪੁੱਜਾ ਤਾਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਪਲਟ ਗਿਆ।
ਇਸੇ ਹਾਦਸੇ 'ਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੋ ਮਹੀਨੇ ਪਹਿਲਾਂ ਹੀ ਦੁਬਈ ਤੋਂ ਵਾਪਸ ਪਰਤਿਆ ਸੀ। ਪਰਾਗਪੁਰ ਪੁਲਸ ਚੌਕੀ ਦੇ ਇੰਚਾਰਜ ਨਰਿੰਦਰ ਮੋਹਨ ਨੇ ਦੱਸਿਆ ਕਿ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਮੰਗਲਵਾਰ ਨੂੰ ਉਕਤ ਵਿਅਕਤੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਜਾਖੜ ਦੀ ਸੁਖਬੀਰ ਨੂੰ ਚੁਣੌਤੀ, ਭਾਜਪਾ ਨਾਲ ਰਿਸ਼ਤਿਆਂ ਬਾਰੇ ਸਥਿਤੀ ਸਪੱਸ਼ਟ ਕਰੋ
NEXT STORY