ਟਾਂਡਾ ਉੜਮੁੜ, (ਵਰਿੰਦਰ ਪੰਡਿਤ/ਪਰਮਜੀਤ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਵੜੈਚ ਫਾਰਮ ਨਜ਼ਦੀਕ ਇੱਕ ਮੋਟਰਸਾਈਕਲ ਦੇ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੇ ਇੱਕ ਗੰਭੀਰ ਜਖਮੀ ਹੋ ਗਿਆ।
ਇਹ ਹਾਦਸਾ ਕਰੀਬ ਸ਼ਾਮ 6 ਵਜੇ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਸੜਕ ਪਾਰ ਕਰ ਰਹੇ ਸਨ ਕਿ ਅਚਾਨਕ ਹੀ ਦਸੂਹੇ ਵਾਲੀ ਸਾਈਡ ਤੋਂ ਆ ਰਹੀ ਕਾਰ ਦੀ ਚਪੇਟ ਵਿੱਚ।
ਭਿਆਨਕ ਸੜਕ ਹਾਦਸੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚ ਕੇ ਸੜਕ ਸੁਰੱਖਿਆ ਟੀਮ ਨੇ ਦੂਸਰੇ ਜ਼ਖਮੀ ਹੋਏ ਪ੍ਰਵਾਸੀ ਮਜ਼ਦੂਰ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਪੁਲਸ ਵੱਲੋਂ ਹਾਦਸੇ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।
ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
NEXT STORY