ਟਾਂਡਾ ਉੜਮੁੜ (ਮੋਮੀ, ਪੰਡਿਤ)— ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਮੂਨਕਾਂ ਨੇੜੇ ਇਨੋਵਾ ਗੱਡੀ ਦੀ ਚਪੇਟ 'ਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ ਲੋਕਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਐਂਬੂਲੈਂਸ ਨੇ ਤੁਰੰਤ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ
ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 10ਵਜੇ ਉਸ ਸਮੇਂ ਹੋਇਆ ਜਦੋਂ ਮੋਟਰਸਾਈਕਲ ਸਵਾਰ ਸ਼ਮਿੰਦਰ ਸਿੰਘ ਪੁੱਤਰ ਵੀਰ ਸਿੰਘ ਪਿੰਡ ਗੁਨੋਪੁਰ ਸਿੰਘ ਵਾਸੀ ਪਿੰਡ (ਗਗੁਰਦਾਸਪੁਰ) ਅਚਾਨਕ ਹੀ ਭੋਗਪੁਰ ਤੋਂ ਪਠਾਨਕੋਟ ਜਾ ਰਹੀ ਇਨੋਵਾ ਗੱਡੀ ਦੀ ਚਪੇਟ ਵਿੱਚ ਆ ਗਿਆ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਵੇਂ ਹੀ ਵਾਹਨ ਸੜਕ ਨਜ਼ਦੀਕ ਖਤਾਨਾਂ 'ਚ ਡਿੱਗ ਪਏ।
ਇਹ ਵੀ ਪੜ੍ਹੋ ਜਲੰਧਰ ਜ਼ਿਲ੍ਹੇ 'ਚ ਮੁੜ ਕੋਰੋਨਾ ਦਾ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਸ਼ਮਿੰਦਰ ਸਿੰਘ ਤੋਂ ਇਲਾਵਾ ਇਨੋਵਾ ਗੱਡੀ 'ਚ ਸਵਾਰ ਦਵਿੰਦਰ ਸਿੰਘ ਪਿੰਡ ਲੜੋਈ(ਭੋਗਪੁਰ) ਅਤੇ ਦੋ ਹੋਰਨਾਂ ਲੋਕਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਟਰਸਾਈਕਲ ਸਵਾਰ ਸ਼ਮਿੰਦਰ ਸਿੰਘ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਜਲੰਧਰ ਦੇ ਰੈਫਰ ਕੀਤਾ ਗਿਆ ਹੈ। ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਦੇ ਮੁਕਾਬਲੇ ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੀ ਰਫ਼ਤਾਰ ਦੁੱਗਣੀ, ਸਾਹਮਣੇ ਆਈ ਹੈਰਾਨ ਕਰਦੀ ਰਿਪੋਰਟ
ਇਹ ਵੀ ਪੜ੍ਹੋ: ਨਾਕੇ ਦੌਰਾਨ ASI ''ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ (ਵੀਡੀਓ)
540 ਨਸ਼ੀਲੀ ਗੋਲੀਆਂ ਸਮੇਤ ਬਾਈਕ ਸਵਾਰ ਗ੍ਰਿਫ਼ਤਾਰ
NEXT STORY