ਜਲੰਧਰ (ਮਾਹੀ)—ਇਥੋਂ ਦੇ ਸੁਰਾਨੱਸੀ ਨੇੜੇ ਆਵਾਰਾ ਪਸ਼ੂ ਨੂੰ ਬਚਾਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਅੰਮ੍ਰਿਤਸਰ ਗੁਰੂ ਦੀ ਵਡਾਲੀ ਤੋਂ ਬੱਸ 35 ਸ਼ਰਧਾਲੂਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਜਲੰਧਰ ਖਾਂਬੜਾ ਚਰਚ ਲੈ ਕੇ ਆ ਰਹੀ ਸੀ। ਜਿਵੇਂ ਹੀ ਬੱਸ ਵਿਧੀਪੁਰ ਤੋਂ ਸੁਰਾਨੱਸੀ (ਪੰਜਾਬ ਮੈਡੀਕਲ ਇੰਸਟੀਚਿਊਟ) ਦੇ ਕੋਲ ਪਹੁੰਚੀ ਤਾਂ ਆਵਾਰਾ ਪਸ਼ੂ ਸੜਕ 'ਤੇ ਆ ਗਿਆ ਅਤੇ ਉਸ ਨੂੰ ਬਚਾਉਂਦੇ ਹੋਏ ਬੱਸ ਡਰਾਈਵਰ ਆਪਣਾ ਸੰਤੁਲਨ ਖੋਹ ਬੈਠਾ ਅਤੇ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ 'ਚ ਡਰਾਈਵਰ ਸਮੇਤ ਕਈ ਲੋਕ ਜ਼ਖਮੀ ਹੋ ਗਏ। ਸਵੇਰੇ ਸੈਰ ਕਰਨ ਨਿਕਲੇ ਲੋਕਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਸਾਰੇ ਸ਼ਰਧਾਲੂਆਂ ਨੂੰ ਬਾਹਰ ਕੱਢਿਆ। ਜ਼ਖਮੀਆਂ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਡਰੱਗਜ਼ 'ਤੇ ਕੰਟਰੋਲ ਲਈ ਕੈਪਟਨ ਸਰਕਾਰ ਨਵੀਆਂ ਨੌਕਰੀਆਂ ਦੇਣ ਦੇ ਫਾਰਮੂਲੇ 'ਤੇ ਕਰੇਗੀ ਕੰਮ
NEXT STORY