ਟਾਂਡਾ ਉੜਮੁੜ,(ਵਰਿੰਦਰ ਪੰਡਿਤ)- ਟਾਂਡਾ ਹੁਸ਼ਿਆਰਪੁਰ ਰੋਡ ਤੇ ਪਿੰਡ ਢੱਟ ਨੇੜੇ ਅੱਜ ਸ਼ਾਮ ਇਕ ਸੜਕ ਹਾਦਸੇ ਦੌਰਾਨ ਕਾਰ ਸਵਾਰ ਲੜਕੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਮੈਂਬਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਪਿੰਡ ਕਲਵਾਂ (ਰੋਪੜ ) 'ਚ ਰਹਿੰਦਾ ਇਕ ਪਰਿਵਾਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਵਾਪਸ ਜਾ ਰਹੇ ਸਨ। ਇਸ ਦੌਰਾਨ ਜਦ ਉਹ ਪਿੰਡ ਢੱਟ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ 'ਚ ਜਾ ਵੱਜੀ। ਜਿਸ ਕਾਰਨ ਕਾਰ 'ਚ ਸਵਾਰ ਜਸਪ੍ਰੀਤ ਸਿੰਘ, ਕਰਮਜੀਤ ਸਿੰਘ, ਸਿਮਰਨਜੀਤ ਸਿੰਘ ਤੇ ਹਰਜੀਤ ਕੌਰ ਜ਼ਖਮੀ ਹੋ ਗਏ ਜਦਕਿ ਰਣਦੀਪ ਕੌਰ ਪਤਨੀ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਟਾਂਡਾ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY