ਟਾਂਡਾ ਉੜਮੁੜ, 5 ਦਸੰਬਰ ( ਵਰਿੰਦਰ ਪੰਡਿਤ)- ਅੱਜ ਸਵੇਰੇ ਜਲੰਧਰ ਪਠਾਨਕੋਟ ਹਾਈਵੇਅ 'ਤੇ ਅੱਡਾ ਚੌਲਾਂਗ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਬੋਲਾਰੋ ਗੱਡੀ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ । ਹਾਦਸਾ ਸਵੇਰੇ 8 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਪਠਾਨਕੋਟ ਵੱਲ ਜਾ ਰਹੀ ਗੱਡੀ ਕਿਸੇ ਵਾਹਨ ਨੂੰ ਬਚਾਉਂਦੇ ਹੋਏ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖ਼ਤ ਨਾਲ ਜਾ ਟਕਰਾਈ, ਜਿਸ ਕਾਰਨ ਗੱਡੀ ਬੁਰੀ ਤਰਾਂ ਨੁਕਸਾਨੀ ਗਈ ਅਤੇ ਉਸ ਵਿਚ ਸਵਾਰ ਤੇਗੁ ਪੁੱਤਰ ਕਾਲੁ ਦੀਨ ਅਤੇ ਬਲਵੀਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਪੰਮਾ (ਨਰੋਟ ਜੈਮਲ ਸਿੰਘ) ਪਠਾਨਕੋਟ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ 108 ਐਂਬੂਲੈਂਸ ਦੀ ਟੀਮ ਅਬਦੁਲ ਅਤੇ ਪਰਮਿੰਦਰ ਸਿੰਘ ਨੇ ਹਾਦਸਾਗ੍ਰਸਤ ਵਾਹਨ ਵਿੱਚੋਂ ਕੱਢ ਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਪਠਾਨਕੋਟ ਰੈਫਰ ਕੀਤਾ ਗਿਆ।
ਧੁੰਦ ਕਾਰਨ ਟਰੱਕ, ਟਰੈਕਟਰ-ਟਰਾਲੀ ਤੇ ਇਨੋਵਾ ਦੀ ਹੋਈ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
NEXT STORY