ਮਹਿਤਪੁਰ (ਚੋਪੜਾ)- ਮਹਿਤਪੁਰ ਤੋਂ ਘਰ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਕ ਵਿਅਕਤੀ ਮਹਿਤਪੁਰ ਤੋਂ ਆਪਣੇ ਪਿੰਡ ਸੰਗੋਵਾਲ ਨੂੰ ਆ ਰਿਹਾ ਸੀ ਤਾਂ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਟੱਕਰ ਵੱਜਣ ’ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਨਾਲ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਵੱਲੋਂ ਮਹਿਤਪੁਰ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (63) ਪੁੱਤਰ ਸੁੱਚਾ ਸਿੰਘ ਵਾਸੀ ਸੰਗੋਵਾਲ ਵਜੋਂ ਹੋਈ ਹੈ, ਜਿਸ ਨੂੰ ਟੱਕਰ ਮਾਰਨ ਵਾਲੇ ਨੌਜਵਾਨ ਘਟਨਾ ਸਥਾਨ ਤੋਂ ਭੱਜ ਗਏ ਸਨ, ਜਿਨ੍ਹਾਂ ਨੂੰ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਨਕੋਦਰ ਪੋਸਟਮਾਰਟਮ ਲਈ ਜਮ੍ਹਾ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਮੌਸਮ ਦੀ ਤਾਜ਼ਾ ਅਪਡੇਟ, ਵੀਰਵਾਰ ਦਾ ਦਿਨ ਰਿਹਾ ਸਭ ਤੋਂ ਗਰਮ, ਇਸ ਤਾਰੀਖ਼ ਨੂੰ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਵਲ ਹਸਪਤਾਲ 'ਚ ਕਲਰਕ ਵੱਲੋਂ ਵੀਡੀਓ ਬਣਾਉਣ ਦੇ ਮਾਮਲੇ 'ਚ ਪੀੜਤ DNB ਸਟੂਡੈਂਟਸ ਨੇ ਦਿੱਤੀ ਲਿਖਤੀ ਸ਼ਿਕਾਇਤ
NEXT STORY