ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਦੇਰ ਰਾਤ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਮੁਕੇਰੀਆਂ ਤੋਂ ਕਰੀਬ 5 ਕਿਲੋਮੀਟਰ ਦੂਰ ਅੱਡਾ ਮੁਸ਼ਾਹਿਬਪੁਰ ਵਿਖੇ ਬੀਬੀ ਸਤਵੰਤ ਕੌਰ ਸਕੂਲ ਨੇੜੇ ਇਕ ਕੰਟੇਨਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਨਾਲ਼ੇ ਦੀ ਪੁਲੀ ਤੋੜਦਾ ਹੋਇਆ ਹੇਠਾਂ ਜਾ ਡਿੱਗਿਆ ਅਤੇ ਪਲਟ ਗਿਆ। ਹਾਦਸੇ ਦੀ ਜ਼ੋਰਦਾਰ ਆਵਾਜ਼ ਸੁਣ ਕੇ ਨੇੜਲੇ ਖੇਤਾਂ ’ਚ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕੰਟੇਨਰ ’ਚ ਬੁਰੀ ਤਰ੍ਹਾਂ ਫਸੇ ਚਾਲਕ ਅਤੇ ਸਹਿ-ਚਾਲਕ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ: Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜ਼ਖ਼ਮੀ ਚਾਲਕ ਦੀ ਪਛਾਣ ਅਨਿਲ ਪੁੱਤਰ ਰਾਮ ਕੁਮਾਰ ਵਾਸੀ ਹਿਸਾਰ (ਹਰਿਆਣਾ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਕੰਟੇਨਰ ਗੁਰੂਗ੍ਰਾਮ ਤੋਂ ਸਾਂਬਾ ਵੱਲ ਜਾ ਰਿਹਾ ਸੀ। ਹਾਦਸੇ ਵਿੱਚ ਚਾਲਕ ਅਤੇ ਸਹਿ-ਚਾਲਕ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਦੋਵਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਅਗਲੇ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਜਾਂਚ ਵਿੱਚ ਚਾਲਕ ਨੂੰ ਨੀਂਦ ਦੀ ਝਪਕੀ ਆਉਣ ਜਾਂ ਕਿਸੇ ਤਕਨੀਕੀ ਖ਼ਰਾਬੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15 ਲੱਖ ਰੁਪਏ ਵਾਪਸ ਕਰਨ ਦੇ ਦਿੱਤੇ ਹੁਕਮ
NEXT STORY