ਜਲੰਧਰ (ਵਰੁਣ)— ਜਲੰਧਰ ਦੇ ਪਠਾਨਕੋਟ ਫਲਾਈਓਵਰ 'ਤੇ ਸੜਕ ਹਾਦਸਾ ਵਾਪਰਨ ਕਰਕੇ ਦੋ ਨੌਜਵਾਨ ਜ਼ਖਮੀ ਹੋ ਗਏ। ਇਹ ਹਾਦਸਾ ਕਾਰ ਅਤੇ ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਰਕੇ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰਾਂ ਨੂੰ ਟੱਕਰ ਮਾਰਨ ਤੋਂ ਬਾਅਦ ਇਕ ਹੋਰ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਵਾਪਰਨ ਤੋਂ ਬਾਅਦ ਉਕਤ ਸਥਾਨ 'ਤੇ ਜਾਮ ਦੀ ਸਥਿਤੀ ਬਣ ਗਈ। ਜਿਸ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਹਾਦਸੇ 'ਚ ਬਾਈਕ 'ਤੇ ਸਵਾਰ ਦੋ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੋਕਾਂ ਨੇ ਤੁਰੰਤ ਮੌਕੇ 'ਤੇ ਨਿੱਜੀ ਹਸਪਤਾਲ ਦਾਖਲ ਕਰਵਾਇਆ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਫਿਲਹਾਲ ਜ਼ਖਮੀ ਹੋਏ ਦੋਵੇਂ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ 'ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।
ਕੋਰੋਨਾ ਵਾਇਰਸ ਨੂੰ ਲੈ ਕੇ ਹੁਸ਼ਿਆਰਪੁਰ ਪ੍ਰਸ਼ਾਸਨ ਚੌਕਸ, ਸਿਹਤ ਵਿਭਾਗ ਨੂੰ ਦਿੱਤੇ ਨਿਰਦੇਸ਼
NEXT STORY