ਜਲੰਧਰ (ਵਰੁਣ)— ਅਰਬਨ ਅਸਟੇਟ ਫੇਜ਼-2 ’ਚ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ’ਤੇ ਜਾ ਰਹੇ 87 ਸਾਲਾ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਕਾਰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਹੋ ਕੇ ਇਕ ਖੰਭੇ ਨਾਲ ਜਾ ਟਕਰਾਈ। ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ
ਥਾਣਾ ਨੰ. 7 ਦੇ ਏ. ਐੱਸ. ਆਈ. ਸੋਹਨ ਲਾਲ ਨੇ ਦੱਸਿਆ ਕਿ ਦੁਪਹਿਰ ਸਮੇਂ ਇਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਕਾਰ ਨੂੰ ਦੀਪਕ ਬਹਿਲ ਚਲਾ ਰਿਹਾ ਸੀ, ਜਦਕਿ ਐਕਟਿਵਾ ’ਤੇ 87 ਸਾਲਾ ਬਜ਼ੁਰਗ ਸਵਾਰ ਸੀ। ਹਾਦਸੇ ’ਚ ਬਜ਼ੁਰਗ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਪਰ ਟੱਕਰ ਮਾਰਨ ਤੋਂ ਬਾਅਦ ਦੀਪਕ ਬਹਿਲ ਕਾਰ ਉੱਤੋਂ ਸੰਤੁਲਨ ਗੁਆ ਬੈਠਾ ਅਤੇ ਇਹ ਇਕ ਖੰਭੇ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਦੀਪਕ ਬਹਿਲ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਬਜ਼ੁਰਗ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਦੀਪਕ ਬਹਿਲ ਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਗਏ ਸਨ।
ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਭੰਨ-ਤੋੜ ਦੀਆਂ ਘਟਨਾਵਾਂ ਖ਼ਿਲਾਫ਼ ਹਾਈਕੋਰਟ ਪਹੁੰਚੀ 'ਰਿਲਾਇੰਸ', ਜਲਦ ਕਾਰਵਾਈ ਦੀ ਕੀਤੀ ਮੰਗ
NEXT STORY